ਬਨੂੜ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪਿੰਡ ਦੇਵੀਨਗਰ (ਅਬਰਾਵਾਂ) ਵਿੱਚ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਤਰਲੋਚਨ ਸਿੰਘ ਨਡਿਆਲੀ ਅਤੇ ਜਵਾਹਰ ਲਾਲ ਖੇੜਾ ਗੱਜੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਯੂਨੀਅਨ ਦੀ ਪਿੰਡ ਪੱਧਰੀ ਇਕਾਈ ਦਾ ਗਠਨ ਕੀਤਾ ਗਿਆ ਜਿਸ ਵਿੱਚ ਕਮਲਜੀਤ ਸਿੰਘ ਲਵਲੀ ਨੂੰ ਸਰਬਸੰਮਤੀ ਨਾਲ ਪ੍ਰਧਾਨ, ਗੁਰਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਰਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਅਮਰਜੀਤ ਸਿੰਘ ਨੂੰ ਜਨਰਲ ਸਕੱਤਰ, ਹਰਜੀਤ ਸਿੰਘ ਨੂੰ ਪ੍ਰੈੱਸ ਸਕੱਤਰ, ਬਲਵਿੰਦਰ ਸਿੰਘ ਨੂੰ ਖਜ਼ਾਨਚੀ ਤੇ ਅਤੇ ਇਕੱਤੀ ਮੈਂਬਰੀ ਕਾਰਜਕਾਰਨੀ ਚੁਣੀ ਗਈ। ਸਰਪੰਚ ਲਖਵੀਰ ਸਿੰਘ ਲੱਖੀ ਅਤੇ ਕਿਸਾਨ ਆਗੂਆਂ ਨੇ ਨਵੇਂ ਅਹੁਦੇਦਾਰਾਂ ਨੂੰ ਸਿਰੋਪੇ ਭੇਟ ਕਰਕੇ ਸਨਮਾਨਤ ਕੀਤਾ। -ਪੱਤਰ ਪ੍ਰੇਰਕ