ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ‘ਕਤਲ’ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਇਸ਼ਾਰੇ ’ਤੇ ਹੋਇਆ: ਐੱਸਐੱਸਪੀ

ਮਹਿਰੋਂ ਫਿਲਹਾਲ ਫ਼ਰਾਰ; ਪੁਲੀਸ ਨੇ ਦੋ ਸਾਥੀਆਂ ਨੂੰ ਕਾਬੂ ਕੀਤਾ
ਬਠਿੰਡਾ ਪੁਲੀਸ ਵੱਲੋਂ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਦੇ ਕਤਲ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ। ਫੋਟੋ: ਪਵਨ ਸ਼ਰਮਾ
Advertisement

ਸ਼ਗਨ ਕਟਾਰੀਆ

ਬਠਿੰਡਾ, 13 ਜੂਨ

Advertisement

ਬਠਿੰਡਾ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਕਮਲ ਕੌਰ ਭਾਬੀ ਦੇ ਨਾਮ ਨਾਲ ਮਕਬੂਲ ਕੰਚਨ ਕੁਮਾਰੀ ਦੇ ਕਾਤਲਾਂ ਦੀ ਸੂਹ ਲਾਉਣ ਦਾ ਦਾਅਵਾ ਕੀਤਾ ਹੈ। ਐੱਸਐੱਸਪੀ ਅਮਨੀਤ ਕੌਂਡਲ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਵਾਰਦਾਤ ਦਾ ਮੁੱਖ ਸਾਜ਼ਿਸ਼ਘਾੜਾ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਉਹ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ। ਪੁਲੀਸ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਉਸ ਦੇ ਦੋ ਸਾਥੀਆਂ ਨਿਮਰਤਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਸਰਗਰਮੀ ਨਾਲ ਉਸ ਦੀ ਭਾਲ ਵਿਚ ਲੱਗੀਆਂ ਹੋਈਆਂ ਹਨ ਅਤੇ ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਐੱਸਐਸਪੀ ਅਮਨੀਤ ਕੌਂਡਲ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ।

ਐੱਸਐੱਸਪੀ ਨੇ ਦੱਸਿਆ ਕਿ ਕੰਚਨ ਕੁਮਾਰੀ ਨੂੰ ਸਾਜ਼ਿਸ਼ ਤਹਿਤ ਬਠਿੰਡਾ ਬੁਲਾਇਆ ਗਿਆ। ਇੱਥੇ ਉਸ ਨੂੰ ਫਾਹਾ ਲਾ ਕੇ ਮਾਰਨ ਤੋਂ ਬਾਅਦ ਉਸ ਦੀ ਲਾਸ਼ ਕਾਰ ਵਿਚ ਪਾ ਕੇ, ਕਾਰ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਵਾਰਦਾਤ 9 ਅਤੇ 10 ਜੂਨ ਦੀ ਰਾਤ ਨੂੰ ਹੋਈ।

ਐੱਸਐੱਸਪੀ ਕਿਹਾ ਕਿ ਕਾਤਲਾਂ ਨੂੰ ਰੰਝ ਸੀ ਕਿ ਕੰਚਨ ਕੁਮਾਰੀ ਸੋਸ਼ਲ ਮੀਡੀਆ ’ਤੇ ਲੱਚਰਤਾ ਪਰੋਸ ਰਹੀ ਸੀ ਅਤੇ ਇਸੇ ਕਰਕੇ ਉਸ ਦਾ ਕਤਲ ਕੀਤਾ ਗਿਆ

Advertisement
Show comments