ਕੰਗ ਵੱਲੋਂ ਚਾਰ ਪਿੰਡਾਂ ’ਚ ਜਿਮ ਦਾ ਉਦਘਾਟਨ
ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਨਜ਼ਦੀਕੀ ਪਿੰਡ ਮਕੜੌਨਾ ਖੁਰਦ, ਭੂਰੜੇ, ਚੱਕਲਾਂ ਅਤੇ ਪਿੰਡ ਪਿੱਪਲ ਮਾਜਰਾ ਵਿਖੇ ਨਵੇਂ ਓਪਨ ਜਿਮਾਂ ਦਾ ਉਦਘਾਟਨ ਕੀਤਾ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਇਹ ਓਪਨ ਜਿਮ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਓਪਨ ਜਿਮ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ ਅਤੇ ਆਮ ਲੋਕਾਂ ਲਈ ਵੀ ਸਹਾਈ ਸਿੱਧ ਹੋਣਗੇ, ਜਿਸ ਨਾਲ ਲੋਕ ਸਿਹਤਮੰਦ ਅਤੇ ਸਰਗਰਮ ਜੀਵਨ ਵੱਲ ਮੋੜ ਲੈ ਸਕਣਗੇ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮਲਵਿੰਦਰ ਸਿੰਘ ਕੰਗ ਜੋ ਵਾਅਦਾ ਕਰਦੇ ਹਨ, ਉਸ ਨੂੰ ਨਿਭਾਉਂਦੇ ਵੀ ਹਨ। ਇਸ ਮੌਕੇ ਬੀਡੀਪੀਓ ਅਜੈਬ ਸਿੰਘ, ਚੇਅਰਮੈਨ ਸਕਿੰਦਰ ਸਿੰਘ ਸਹੇੜੀ, ਚੇਅਰਮੈਨ ਐਨਪੀ ਰਾਣਾ, ਸਿਆਸੀ ਸਕੱਤਰ ਜਗਤਾਰ ਸਿੰਘ ਘੰੜੂਆਂ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ ਅਤੇ ਬੀਰਦਵਿੰਦਰ ਸਿੰਘ ਆਦਿ ਹਾਜ਼ਰ ਸਨ।