ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੰਗ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੁਰਾਲੀ (ਪੱਤਰ ਪ੍ਰੇਰਕ): ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸਥਾਨਕ ਵਾਰਡ ਨੰਬਰ 3 ਵਿੱਚ ਮੀਟਿੰਗ ਕਰਦਿਆਂ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਵਾਰਡ ਦੇ ਨੌਜਵਾਨ ਆਗੂ ਰਜਨੀਸ਼ ਕੁਮਾਰ ਬਿੱਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸ਼ਹਿਰੀਆਂ ਨੇ ਆਪਣੀਆਂ ਸਮੱਸਿਆਵਾਂ ਤੇ...
Advertisement

ਕੁਰਾਲੀ (ਪੱਤਰ ਪ੍ਰੇਰਕ): ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸਥਾਨਕ ਵਾਰਡ ਨੰਬਰ 3 ਵਿੱਚ ਮੀਟਿੰਗ ਕਰਦਿਆਂ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਵਾਰਡ ਦੇ ਨੌਜਵਾਨ ਆਗੂ ਰਜਨੀਸ਼ ਕੁਮਾਰ ਬਿੱਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸ਼ਹਿਰੀਆਂ ਨੇ ਆਪਣੀਆਂ ਸਮੱਸਿਆਵਾਂ ਤੇ ਮੰਗਾਂ ਸਬੰਧੀ ਕੰਗ ਨੂੰ ਜਾਣੂ ਕਰਵਾਇਆ। ਲੋਕਾਂ ਨੇ ਦੱਸਿਆ ਕਿ ਵਾਰਡ ਨੰਬਰ 3 ਅਤੇ ਨਾਲ ਲੱਗਦੇ ਇਲਾਕਿਆਂ ਨੂੰ ਕੌਂਸਲ ਤੇ ਸਰਕਾਰ ਨੇ ਵਿਕਾਸ ਪੱਖੋਂ ਪੂਰੀ ਤਰ੍ਹਾਂ ਅਣਗੌਲਿਆ ਹੋਇਆ ਹੈ। ਕੰਗ ਨੇ ਸਰਕਾਰ ਤੋਂ ਵਾਰਡ ਵੱਲ ਧਿਆਨ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਮੌਕੇ ਧੀਰਜ ਧੀਮਾਨ ਹੈਪੀ, ਜਸਵਿੰਦਰ ਸਿੰਘ ਭੂਰਾ, ਬਾਲਮੀਕ ਸਭਾ ਦੇ ਪ੍ਰਧਾਨ ਸੁਨੀਲ ਕੁਮਾਰ, ਰਾਜ ਸ਼ਰਮਾ ਅਤੇ ਮਨਿੰਦਰ ਸਿੰਘ ਹਾਜ਼ਰ ਸਨ। 

Advertisement
Advertisement