ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਾਰਗਿਲ ਵਿਜੈ ਦਿਵਸ: ਭਾਜਪਾ ਵਰਕਰਾਂ ਵੱਲੋਂ ਵੀਰ ਸੈਨਿਕਾਂ ਦਾ ਸਨਮਾਨ

ਭਾਜਪਾ ਨੇ ਇਕ ਦਿਨ ਵਿੱਚ 350 ਸੈਨਿਕਾਂ ਦਾ ਘਰ ਪਹੁੰਚ ਕੇ ਸਨਮਾਨ ਕੀਤਾ
ਚੰਡੀਗੜ੍ਹ ਭਾਜਪਾ ਦੇ ਆਗੂ ਫੌਜ ਦੇ ਜਵਾਨਾਂ ਦਾ ਸਨਮਾਨ ਕਰਦੇ ਹੋਏ।
Advertisement

ਚੰਡੀਗੜ੍ਹ ਭਾਜਪਾ ਨੇ ਕਾਰਗਿਲ ਵਿਜੈ ਦਿਵਸ ਦੇ ਮੌਕੇ ਪੰਡਤ ਦੀਨ ਦਿਯਾਲ ਉਪਾਧਿਆਇ ਜ਼ਿਲ੍ਹਾ ਵੱਲੋਂ ਵੀਰ ਸੈਨਿਕਾਂ ਦੇ ਸਨਮਾਨ ਵਿਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਹੇਠ ਭਾਜਪਾ ਵਰਕਰਾਂ ਨੇ ਸ਼ਹਿਰ ਭਰ ਵਿੱਚ ਘਰ-ਘਰ ਜਾ ਕੇ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੁਹਿੰਮ ਦੌਰਾਨ ਭਾਜਪਾਈਆਂ ਨੇ ਅੱਜ ਇਕ ਦਿਨ ਵਿੱਚ 350 ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਹੈ।

ਇਸ ਦੌਰਾਨ ਮਨੀਮਾਜਰਾ ਵਿਖੇ ਮਾਡਰਨ ਹਾਊਸਿੰਗ ਕੰਪਲੈਕਸ ਵਿੱਚ ਕੀਤੇ ਸਮਾਗਮ ਦੌਰਾਨ ਅਸ਼ੋਕ ਚੱਕਰ ਵਿਜੇਤਾ ਸਵ. ਲੈ.ਕਰਨਲ ਐਸ. ਐਸ. ਰਾਣਾ ਦੀ ਧਰਮਪਤਨੀ ਸਵੀਤਾ ਰਾਣਾ, ਕਰਨਲ ਗੁਰਸੇਵਕ ਸਿੰਘ, ਕੈਪਟਨ ਜੀਐੱਸ ਬਾਲੀ ਅਤੇ ਨਾਇਕ ਐੱਸਐੱਸ ਪਰਵਾਣਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਸੂਬਾ ਜਨਰਲ ਰਾਮਬੀਰ ਭੱਟੀ, ਸੰਜੀਵ ਰਾਣਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ, ਜਿਨ੍ਹਾਂ ਨੇ ਫੌਜ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਹੈ।ਕਰਨਲ ਗੁਰਸੇਵਕ ਸਿੰਘ ਜੋ ਕਿ ਕਾਰਗਿਲ ਯੁੱਧ ਦੌਰਾਨ ਅਵੰਤਿਪੁਰਾ ਵਿਖੇ ਤਾਇਨਾਤ ਸਨ। ਉਨ੍ਹਾਂ ਨੇ ਆਪਣੇ ਯੁੱਧ ਕਾਲ ਦੇ ਤਜ਼ੁਰਬੇ ਸਾਰਿਆਂ ਨਾਲ ਸਾਂਝੇ ਕੀਤੇ। ਉਨ੍ਹਾਂ ਨੇ ਫੌਜ ਵਿੱਚ ਸੇਵਾ ਦੌਰਾਨ ਮਿਲੇ ਸਨਮਾਨਾਂ ਦੀ ਜਾਣਕਾਰੀ ਦਿੱਤੀ ਅਤੇ ਸ਼ਹੀਦ ਕੈਪਟਨ ਵਿਕ੍ਰਮ ਬਤਰਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਰਹੇ।

Advertisement

ਪੰਜਾਬ ’ਵਰਸਿਟੀ ’ਚ ਏਬੀਵੀਪੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟਸ ਸੈਂਟਰ ਵਿਖੇ ਏਬੀਵੀਪੀ ਵੱਲੋਂ ਮਨਾਇਆ ਜਾ ਰਿਹਾ ਕਾਰਗਿਲ ਵਿਜੇ ਦਿਵਸ।

ਚੰਡੀਗੜ੍ਹ (ਪੱਤਰ ਪ੍ਰੇਰਕ): ਭਾਰਤੀ ਜਨਤਾ ਪਾਰਟੀ ਦੇ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਦੀ ਪੰਜਾਬ ਯੂਨੀਵਰਸਿਟੀ ਇਕਾਈ ਨੇ ਅੱਜ ਭਾਰਤੀ ਸੈਨਿਕਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਾਰਗਿਲ ਵਿਜੇ ਦਿਵਸ ਮਨਾਇਆ। ਇਹ ਸਮਾਗਮ ਸ਼ਾਮ 5 ਵਜੇ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟਸ ਸੈਂਟਰ ਵਿੱਚ ਸ਼ੁਰੂ ਹੋਇਆ ਜਿਸ ਵਿੱਚ ਵਿਦਿਆਰਥੀਆਂ ਅਤੇ ਜਥੇਬੰਦੀ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਭਾਰਤੀ ਸੈਨਿਕਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕੀਤੀ। ਏਬੀਵੀਪੀ ਦੀ ਪੀਯੂ ਇਕਾਈ ਦੇ ਮੀਤ ਪ੍ਰਧਾਨ ਗੌਰਵ ਵੀਰ ਸੋਹਲ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੈਨਿਕਾਂ ਦੀ ਅਦੁੱਤੀ ਬਹਾਦਰੀ ਅਤੇ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਅਟੁੱਟ ਭਾਵਨਾ ’ਤੇ ਜ਼ੋਰ ਦਿੱਤਾ।

Advertisement