Kewal Dhillon Takes Charge: ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ
ਮੁੱਖ ਮੰਤਰੀ ਨਾਇਬ ਸੈਣੀ ਸਣੇ ਵੱਡੀ ਗਿਣਤੀ ਸਿਆਸੀ ਦਿੱਗਜ ਪਹੁੰਚੇ; ਕੇਂਦਰੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਲਿਆ ਅਹਿਦ
Advertisement
Punjab News: ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਚੰਡੀਗੜ੍ਹ ਦੇ ਸੈਕਟਰ 37 ਸਥਿਤ ਸੂਬਾਈ ਦਫ਼ਤਰ ਵਿਖੇ ਆਪਣਾ ਅਹੁਦਾ ਸਾਂਭ ਲਿਆ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਣੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਰਹੇ। ਕੇਵਲ ਸਿੰਘ ਢਿੱਲੋਂ ਨੇ ਆਪਣਾ ਅਹੁਦਾ ਧਾਰਮਿਕ ਰੀਤੀ-ਰਿਵਾਜਾਂ ਨਾਲ ਗੁਰੂ ਤੋਂ ਆਸ਼ੀਰਵਾਦ ਪ੍ਰਾਪਤ ਕਰਕੇ ਸਾਂਭਿਆ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ, ਇਸ ਦੇ ਨਾਲ ਹੀ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪਹਿਰਾ ਦਿੱਤਾ ਜਾਵੇਗਾ।
Advertisement
Advertisement
Advertisement
×

