ਖਾਲਸਾ ਕਾਲਜ ਦੀ ਭੂਮੀ ਯੂਨੀਵਰਸਿਟੀ ’ਚੋਂ ਦੋਇਮ
ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26, ਚੰਡੀਗੜ੍ਹ ਦੀ ਬੀਬੀਏ ਦੀ ਵਿਦਿਆਰਥਣ ਭੂਮੀ ਨੇ ਚੰਡੀਗੜ੍ਹ ਦੇ ਸਾਰੇ ਕਾਲਜਾਂ ਵਿੱਚੋਂ ਸਮੈਸਟਰ ਛੇ ਵਿੱਚੋਂ ਪਹਿਲਾ ਸਥਾਨ ਅਤੇ ਪੰਜਾਬ ਯੂਨੀਵਰਸਿਟੀ ਦੀਆਂ ਫਾਈਨਲ ਪ੍ਰੀਖਿਆਵਾਂ ਵਿੱਚ ਯੂਨੀਵਰਸਿਟੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।...
Advertisement
ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26, ਚੰਡੀਗੜ੍ਹ ਦੀ ਬੀਬੀਏ ਦੀ ਵਿਦਿਆਰਥਣ ਭੂਮੀ ਨੇ ਚੰਡੀਗੜ੍ਹ ਦੇ ਸਾਰੇ ਕਾਲਜਾਂ ਵਿੱਚੋਂ ਸਮੈਸਟਰ ਛੇ ਵਿੱਚੋਂ ਪਹਿਲਾ ਸਥਾਨ ਅਤੇ ਪੰਜਾਬ ਯੂਨੀਵਰਸਿਟੀ ਦੀਆਂ ਫਾਈਨਲ ਪ੍ਰੀਖਿਆਵਾਂ ਵਿੱਚ ਯੂਨੀਵਰਸਿਟੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਭੂਮੀ ਤਿੰਨ ਸਾਲਾ ਬੀਬੀਏ ਪ੍ਰੋਗਰਾਮ ਦੌਰਾਨ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਚੌਥੀ ਵਾਰ ਆਈ ਹੈ। ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਨੇ ਭੂਮੀ ਨੂੰ ਸੰਸਥਾ ਦਾ ਨਾਮ ਰੌਸ਼ਨ ਕਰਨ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਪੀਜੀ ਵਿਭਾਗ ਆਫ ਕਾਮਰਸ ਦੇ ਮੁਖੀ ਅਤੇ ਫੈਕਲਟੀ ਮੈਂਬਰਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਇਸ ਤੋਂ ਪ੍ਰੇਰਨਾ ਲੈਣ ਦੀ ਸਲਾਹ ਦਿੱਤੀ। -ਟਨਸ
Advertisement
Advertisement