DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਆਨੰਦਪੁਰ ਸਾਹਿਬ ਲਈ ਪਵਿੱਤਰ ਸ਼ਹਿਰ ਦੇ ਦਰਜੇ ਲਈ ਖ਼ਾਲਸਾ ਰੋਸ ਮਾਰਚ

ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਸੱਦੇ ’ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਮਾਪਤ ਹੋਇਆ ਮਾਰਚ
  • fb
  • twitter
  • whatsapp
  • whatsapp
featured-img featured-img
ਸ੍ਰੀ ਆਨੰਦਪੁਰ ਸਾਹਿਬ ’ਚ ਰੋਸ ਮਾਰਚ ਕਰਦੇ ਹੋਏ ਵੱਖ ਵੱਖ ਜਥੇਬੰਦੀਆਂ ਦੇ ਕਾਰਕੁਨ।
Advertisement
ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਸੱਦੇ ’ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨੇ ਜਾਣ ਦੇ ਵਾਅਦੇ ਤੋਂ ਮੁਕਰਨ ਦੇ ਰੋਸ ਵਜੋਂ ਅੱਜ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਹ ਮਾਰਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਮਾਪਤ ਹੋਇਆ। ਮਾਰਚ ਦੌਰਾਨ ਸੰਗਤ ਨੇ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਅਤੇ ਬੰਦੀ ਸਿੰਘਾ ਦੀ ਰਿਹਾਈ ਦੇ ਨਾਅਰੇ ਲਗਾਏ। ਹੱਥਾਂ ਵਿੱਚ ਸਿੱਖ ਪਹਿਚਾਣ ਨੂੰ ਖਤਰਾ ਅਤੇ ਸਿੱਖਾਂ ਨਾਲ ਹੋ ਰਹੇ ਵਿਤਕਰਿਆਂ ਬਾਰੇ ਲਿਖੀਆਂ ਤਖਤੀਆਂ ਫੜ ਕੇ ਲੋਕ ਮਾਰਚ ’ਚ ਸ਼ਾਮਲ ਹੋਏ।

ਮਾਰਚ ਵਿੱਚ ਜਥੇਦਾਰ ਹਵਾਰਾ ਕਮੇਟੀ ਤੋਂ ਇਲਾਵਾ ਅਖੰਡ ਕੀਰਤਨੀ ਜਥਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਸਮਾਜ ਸੁਧਾਰ ਸੰਸਥਾ ਪੰਜਾਬ, ਕਿਸਾਨ ਜਥੇਬੰਦੀਆਂ, ਭਿੰਡਰਾਂਵਾਲਾ ਸਿੱਖ ਯੂਥ ਫੈਡਰੇਸ਼ਨ ਆਦਿ ਜਥੇਬੰਦੀਆਂ ਸ਼ਾਮਲ ਹੋਈਆਂ। ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ ਅਤੇ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਜੇਕਰ ਮਥੁਰਾ, ਅਯੁੱਧਿਆ, ਹਰਿਦੁਆਰ ਆਦਿ ਪਵਿੱਤਰ ਸ਼ਹਿਰ ਹਨ ਤਾਂ ਗੁਰੂ ਸਾਹਿਬ ਦੀ ਨਗਰੀ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਮਿਸਾਲੀ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਕੇਜਰੀਵਾਲ ਅਤੇ ਉਸ ਦੇ ਦਿੱਲੀ ਦੇ ਸਾਥੀਆਂ ਦਾ ਪੰਜਾਬ ਦੇ ਅਰਥਚਾਰੇ ’ਤੇ ਪਾਇਆ ਬੋਝ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ‘ਆਪ’ ਆਗੂਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਦੋਵਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਨਾ ਦਿੱਤਾ ਤਾਂ ਇਹ ਸਮਝਿਆ ਜਾਵੇਗਾ ਕਿ ਇਹ ਤਖ਼ਤ ਸਾਹਿਬਨ ਨਾਲ ਟੱਕਰ ਲੈ ਰਹੇ ਹਨ ਜਿਸ ਦੇ ਨਤੀਜੇ ਚੰਗੇ ਨਹੀਂ ਹੋਣਗੇ। ਆਗੂਆਂ ਨੇ ਐਲਾਨ ਕੀਤਾ ਗਿਆ ਕਿ ਇਸ ਮੁੱਦੇ ’ਤੇ ਸੰਘਰਸ਼ ਜਾਰੀ ਰਹੇਗਾ।

Advertisement

ਇਸ ਮੌਕੇ ਰਣਜੀਤ ਸਿੰਘ ਭੋਮਾ, ਡਾ. ਸੇਵਕ ਸਿੰਘ, ਹਰਸਿਮਰਤ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ, ਪੰਜ ਸਿੰਘਾਂ ਚੋ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਝੀਆਂ, ਭਾਈ ਤਰਲੋਕ ਸਿੰਘ, ਗੁਰਿੰਦਰ ਸਿੰਘ ਗੋਗੀ, ਵਕੀਲ ਜਸਬੀਰ ਸਿੰਘ ਜੰਮੂ,ਭੁਪਿੰਦਰ ਸਿੰਘ ਛੇ ਜੂਨ,ਰਣਜੀਤ ਸਿੰਘ ਦਮਦਮੀ ਟਕਸਾਲ,ਬਾਬਾ ਪ੍ਰਤਿਪਾਲ ਸਿੰਘ,ਬਲਬੀਰ ਸਿੰਘ ਹਿਸਾਰ, ਪਵਨਦੀਪ ਸਿੰਘ, ਗੁਰਮੀਤ ਸਿੰਘ,ਰਘਬੀਰ ਸਿੰਘ ਭੁੱਚਰ,ਰਵਿੰਦਰ ਪਾਲ ਸਿੰਘ,ਵਿਕਰਮ ਸਿੰਘ ਪਾਰਸ ਦਲਜੀਤ ਸਿੰਘ ਗਿੱਲ, ਸਤਵੰਤ ਸਿੰਘ ਸੱਤੀ, ਭਾਈ ਗੁਰਜੰਟ ਸਿੰਘ ਸੀਲ, ਸ਼ਰਨਜੀਤ ਸਿੰਘ ਜੋਗੀਪੁਰ, ਰਣਜੀਤ ਸਿੰਘ ਕਿਸਾਨ ਆਗੂ, ਮਨਦੀਪ ਸਿੰਘ, ਨਛੱਤਰ ਸਿੰਘ ਸਫੇੜਾ ਅਤੇ ਗੁਰਿੰਦਰ ਸਿੰਘ ਫੌਜੀ ਹਾਜ਼ਰ ਸਨ।

Advertisement
×