ਜਗਮੋਹਨ ਸਿੰਘ
ਰੂਪਨਗਰ, 6 ਜੁਲਾਈ
ਇਥੋਂ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੰਡਰੀ ਸਕੂਲ ਵੱਲੋਂ ਦਸਵੀਂ ਵਿੱਚੋਂ ਅੱਵਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਮਾਹਲ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ 605 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲੇ ਨੰਬਰ ’ਤੇ ਰਹੀ, ਜਦੋਂ ਕਿ 590 ਅੰਕਾਂ ਲੈਕੇ ਦਮਨਪ੍ਰੀਤ ਕੌਰ ਨੇ ਦੂਜਾ ਅਤੇ 574 ਅੰਕ ਹਾਸਲ ਕਰ ਕੇ ਅਸ਼ਨਦੀਪ ਕੌਰ ਨੇ ਸਕੂਲ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ ਅਤੇ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ।