DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

KhamanoProtest: ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਮੁਜ਼ਾਹਰਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਦੀ ਅਗਵਾਈ ਵਿੱਚ ਖਮਾਣੋਂ ਵਿਖੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਤੇ...

  • fb
  • twitter
  • whatsapp
  • whatsapp
featured-img featured-img
ਕਾਂਗਰਸੀ ਵਰਕਰ ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ।
Advertisement

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਦੀ ਅਗਵਾਈ ਵਿੱਚ ਖਮਾਣੋਂ ਵਿਖੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਨਾਕਾਮੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਸਰਬਜੀਤ ਸਿੰਘ ਜੀਤੀ ਅਤੇ ਡਾ ਨਰੇਸ਼ ਚੌਹਾਨ ਨੇ ਕਿਹਾ ਕਿ ਭਾਜਪਾ ਸਰਕਾਰ ਇੱਕ ਪਾਸੇ ਗਰੀਬ ਅਤੇ ਮੱਧ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਚੜ੍ਹਦੀਆਂ ਕੀਮਤਾਂ ਲੋਕਾਂ ਦੀ ਕਮਰ ਤੋੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਲਈ ਆਵਾਜ਼ ਉਠਾਉਂਦੀ ਆਈ ਹੈ ਅਤੇ ਅੱਗੇ ਵੀ ਲੋਕਾਂ ਦੇ ਹੱਕਾਂ ਦੀ ਲੜਾਈ ਪੂਰੀ ਮਜ਼ਬੂਤੀ ਨਾਲ ਲੜਦੀ ਰਹੇਗੀ। ਇਸ ਮੌਕੇ ਸਾਬਕਾ ਕਮਾਡੈਂਟ ਪ੍ਰੀਤਮ ਸਿੰਘ ਬਾਜਵਾ, ਡਾ ਅਮਰਜੀਤ ਸੋਹਲ, ਬਲਮਜੀਤ ਸਿੰਘ ਪ੍ਰਿੰਸੀ, ਸੁਖਵਿੰਦਰ ਸਿੰਘ ਨਿੱਕੂ ਕੌਂਸਲਰ, ਰਵਿੰਦਰ ਕੁਮਾਰ ਬਬਲਾ , ਮਨਤੇਜ ਸਿੰਘ ਜਟਾਣਾ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

Advertisement
Advertisement
×