ਪੱਤਰ ਪ੍ਰੇਰਕ
ਪੰਚਕੂਲਾ, 4 ਸਤੰਬਰ
ਟੋਕੀਓ ਪੈਰਾਲੰਪਿਕ ਵਿੱਚ ਮਿਕਸਡ 500 ਮੀਟਰ ਪਿਸਟਲ ਮੁਕਾਬਲੇ ’ਚ ਹਰਿਆਣਾ ਦੇ ਮਨੀਸ਼ ਨਰਵਾਲ ਨੇ ਸੋਨ ਤਗ਼ਮਾ ਤੇ ਸਿੰਘਰਾਜ ਨੇ ਚਾਂਦੀ ਦਾ ਤਗ਼ਮਾ ਜਿੱਤ ਕੇ ਹਰਿਆਣਾ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਤਗ਼ਮਾ ਜੇਤੂਆਂ ਨੂੰ ਕ੍ਰਮਵਾਰ 6 ਕਰੋੜ ਤੇ 4 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।