DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Khedan Vatan Punjab Diyan: ਪੰਜਾਬ ਵਿੱਚ 5 ਸਤੰਬਰ ਤੋਂ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’: ਭਗਵੰਤ ਮਾਨ

10 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ

  • fb
  • twitter
  • whatsapp
  • whatsapp
Advertisement

ਪੰਜਾਬ ਵਿੱਚ 5 ਸਤੰਬਰ 2026 ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਹੋਣਗੀਆਂ। ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ 5 ਸਤੰਬਰ ਨੂੰ ਬਠਿੰਡਾ ਤੋਂ ਹੋਵੇਗੀ ਅਤੇ 29 ਨਵੰਬਰ ਨੂੰ ਪਟਿਆਲਾ ਵਿਖੇ ਇਸ ਦਾ ਸਮਾਪਨ ਹੋਵੇਗਾ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 9 ਉਮਰ ਵਰਗਾਂ ਦੇ ਅਧੀਨ 28 ਖੇਡਾਂ ਕਰਵਾਈਆਂ ਜਾਣਗੀਆਂ। ਇਸ ਵਾਰ 10 ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈਣਗੇ।

ਭਗਵੰਤ ਮਾਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਅਤੇ 5 ਹਜ਼ਾਰ ਰੁਪਏ ਨਗਦ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 3 ਤੋਂ 15 ਸਤੰਬਰ ਤੱਕ ਬਲਾਕ ਪੱਧਰੀ ਅਤੇ 20 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜਦੋਂ ਕਿ 10 ਅਕਤੂਬਰ ਤੋਂ 23 ਨਵੰਬਰ ਤੱਕ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ 25 ਤੋਂ 28 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵੀ ਕਰਵਾਈਆਂ ਜਾਣਗੀਆਂ।

Advertisement

Advertisement
Advertisement
×