ਖੇਲੋ ਇੰਡੀਆ: ਸਾਈਕਲਿੰਗ ਮੁਕਾਬਲੇ 20 ਨੂੰ
ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ, ਖੇਲੋ ਇੰਡੀਆ ਅਤੇ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਮੁਹਾਲੀ ਦੇ ਸਹਿਯੋਗ ਨਾਲ ਐਤਵਾਰ ਨੂੰ ਪੰਜਾਬ ਵਿੱਚ ਆਪਣੀ ਕਿਸਮ ਦਾ ਪਹਿਲਾ ਅਸਮਿਤਾ ਖੇਲੋ ਇੰਡੀਆ ਮਹਿਲਾ ਸਿਟੀ ਲੀਗ - ਰੋਡ ਸਾਈਕਲਿੰਗ ਈਵੈਂਟ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਮੁਹਾਲੀ...
Advertisement
ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ, ਖੇਲੋ ਇੰਡੀਆ ਅਤੇ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਮੁਹਾਲੀ ਦੇ ਸਹਿਯੋਗ ਨਾਲ ਐਤਵਾਰ ਨੂੰ ਪੰਜਾਬ ਵਿੱਚ ਆਪਣੀ ਕਿਸਮ ਦਾ ਪਹਿਲਾ ਅਸਮਿਤਾ ਖੇਲੋ ਇੰਡੀਆ ਮਹਿਲਾ ਸਿਟੀ ਲੀਗ - ਰੋਡ ਸਾਈਕਲਿੰਗ ਈਵੈਂਟ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ ਖਿਡਾਰੀ ਜਗਦੀਪ ਸਿੰਘ ਕਾਹਲੋਂ, ਜੋ ਇਸ ਸਮਾਗਮ ਦੇ ਸਮੁੱਚੇ ਇੰਚਾਰਜ ਹਨ, ਨੇ ਦੱਸਿਆ ਕਿ ਇਹ ਵੱਕਾਰੀ ਸਮਾਗਮ ਸਵੇਰੇ 6:00 ਵਜੇ ਸ਼ੁਰੂ ਹੋਵੇਗਾ, ਜਿਸ ਦੇ ਉਦਘਾਟਨੀ ਅਤੇ ਸਮਾਪਤੀ ਸਮਾਰੋਹ ਮਾਨਵ ਮੰਗਲ ਸਮਾਰਟ ਸਕੂਲ, ਸੈਕਟਰ 88, ਮੁਹਾਲੀ ਦੇ ਨੇੜੇ ਹੋਣਗੇ।
Advertisement
Advertisement