ਖੇੜਾ ਵੱਲੋਂ ਫਾਂਟਵਾਂ ’ਚ ਚੋਣ ਪ੍ਰਚਾਰ
ਜ਼ੋਨ ਬੜੌਦੀ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਫਾਂਟਵਾਂ ਵਲੋਂ ਆਪਣੀ ਚੋਣ ਮੁਹਿੰਮ ਦਾ ਅਗਾਜ਼ ਆਪਣੇ ਪਿੰਡ ਫਾਂਟਵਾਂ ਵਿਖੇ ਇਕੱਠ ਦੌਰਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹਾ ਉਤਰਨ ਦਾ ਭਰੋਸਾ ਦਿੱਤਾ। ਗੁਰਪ੍ਰੀਤ ਸਿੰਘ ਫਾਂਟਵਾਂ ਦੀ...
Advertisement
ਜ਼ੋਨ ਬੜੌਦੀ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਫਾਂਟਵਾਂ ਵਲੋਂ ਆਪਣੀ ਚੋਣ ਮੁਹਿੰਮ ਦਾ ਅਗਾਜ਼ ਆਪਣੇ ਪਿੰਡ ਫਾਂਟਵਾਂ ਵਿਖੇ ਇਕੱਠ ਦੌਰਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹਾ ਉਤਰਨ ਦਾ ਭਰੋਸਾ ਦਿੱਤਾ। ਗੁਰਪ੍ਰੀਤ ਸਿੰਘ ਫਾਂਟਵਾਂ ਦੀ ਚੋਣ ਮੁਹਿੰਮ ਦਾ ਉਦਘਾਟਨ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਦੇਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਫਾਂਟਵਾਂ ਨੇ ਘਰ ਘਰ ਜਾ ਕੇ ਵੋਟਾਂ ਮੰਗੀਆਂ।
Advertisement
Advertisement
