ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਫਰਵਰੀ
ਇਥੋਂ ਦੇ ਪਿੰਡ ਖੁੱਡਾ ਅਲੀਸ਼ੇਰ ਵਿੱਚ ਬਾਅਦ ਦੁਪਹਿਰ ਇਕ ਵਿਅਕਤੀ ਨੇ ਘਰ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-16 ਦੇ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਵਾਜ਼ੀਦ ਖਾਨ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦੇ ਪਰਿਵਾਰਕ ਮੈਂਬਰ ਵਿਆਹ ਸਮਾਗਮ ਵਿੱਚ ਸਹਾਰਨਪੁਰ (ਉੱਤਰ ਪ੍ਰਦੇਸ਼) ਗਏ ਹੋਏ ਸਨ। ਇਸੇ ਦੌਰਾਨ ਵਾਜ਼ੀਦ ਖਾਨ ਨੇ ਮਾਨਸਿਕ ਪ੍ਰਸ਼ਾਨੀ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਸ਼ਹਿਰ ਤੋਂ ਬਾਹਰ ਗਈ ਹੋਈ ਹੈ ਤੇ ਉਸ ਨੂੰ ਪਤੀ ਦੀ ਖੁਦਕੁਸ਼ੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਸ ਦੇ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।