ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੌਜਵਾਨ ਦੇ ਅਗਵਾਕਾਰ ਚਾਰ ਘੰਟਿਆਂ ਵਿੱਚ ਕਾਬੂ

ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 17 ਜੂਨ ਇੱਥੋਂ ਦੇ ਸੈਕਟਰ-82 ਵਿੱਚ ਅੱਜ ਸਵੇਰੇ ਕਾਰ ਸਵਾਰ ਨੌਜਵਾਨ ਦੀ ਕੁੱਟਮਾਰ ਕਰ ਕੇ ਉਸ ਨੂੰ ਗੱਡੀ ਸਣੇ ਅਗਵਾ ਕਰਨ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਅੱਜ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ...
Advertisement

ਪੱਤਰ ਪ੍ਰੇਰਕ

ਐੱਸਏਐੱਸ ਨਗਰ (ਮੁਹਾਲੀ), 17 ਜੂਨ

Advertisement

ਇੱਥੋਂ ਦੇ ਸੈਕਟਰ-82 ਵਿੱਚ ਅੱਜ ਸਵੇਰੇ ਕਾਰ ਸਵਾਰ ਨੌਜਵਾਨ ਦੀ ਕੁੱਟਮਾਰ ਕਰ ਕੇ ਉਸ ਨੂੰ ਗੱਡੀ ਸਣੇ ਅਗਵਾ ਕਰਨ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਅੱਜ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੰਦੀਪ ਮਲਿਕ, ਦਵਿੰਦਰ ਸਿੰਘ ਅਤੇ ਅਮਿਤ ਕੁਮਾਰ (ਹਰਿਆਣਾ) ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਆਈਟੀ ਸਿਟੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇੰਦਰਜੀਤ ਸਿੰਘ ਵਾਸੀ ਸੈਕਟਰ-66 ਨੂੰ ਅੱਜ ਕਰੀਬ ਸਵੇਰੇ 9 ਵਜੇ ਸੈਕਟਰ-82 ਸਥਿਤ ਉਸ ਦੀ ਫੈਕਟਰੀ ’ਚ ਜਾਣ ਵੇਲੇ ਡੇਲੀ ਪੋਸਟ ਚੈਨਲ ਦੇ ਦਫ਼ਤਰ ਨੇੜੇ ਰੋਕ ਕੇ ਕੁੱਝ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਗਈ। ਬਾਅਦ ਵਿੱਚ ਹਮਲਾਵਰ ਪੀੜਤ ਨੂੰ ਕਾਰ ਸਣੇ ਅਗਵਾ ਕਰ ਕੇ ਲੈ ਗਏ ਸਨ। ਸੂਚਨਾ ਮਿਲਣ ’ਤੇ ਤੁਰੰਤ ਘਟਨਾ ਦਾ ਜਾਇਜ਼ਾ ਲਿਆ ਅਤੇ ਆਈਟੀ ਸਿਟੀ ਥਾਣਾ ਦੇ ਐੱਸਐੱਚਓ ਇੰਸਪੈਕਟਰ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ।

ਪੀੜਤ ਇੰਦਰਜੀਤ ਦੀ ਪਤਨੀ ਗੁਰਿੰਦਰ ਕੌਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਪਤੀ ਦਾ ਸੰਦੀਪ ਮਲਿਕ, ਨਰਿੰਦਰ ਕੁਮਾਰ, ਸਾਹਿਲ, ਭੱਲਾ ਅਤੇ ਆਕਾਸ਼ ਭੱਲਾ ਨਾਲ ਕਾਰੋਬਾਰ ਸਬੰਧੀ ਪੈਸਿਆਂ ਦੇ ਲੈਣ-ਦੇਣ ਦਾ ਝਗੜਾ ਚੱਲ ਰਿਹਾ ਹੈ।

ਡੀਐਸਪੀ ਬੱਲ ਨੇ ਦੱਸਿਆ ਕਿ ਪੁਲੀਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇੰਦਰਜੀਤ ਸਿੰਘ ਨੂੰ ਸਹੀ ਸਲਾਮਤ ਉਸ ਦੇ ਪਰਿਵਾਰ ਨਾਲ ਮਿਲਾ ਦਿੱਤਾ। ਪੁਲੀਸ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਕਰੇਟਾ ਗੱਡੀ ਵੀ ਬਰਾਮਦ ਕਰ ਲਈ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement