DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Kiki Dhillon ED Case: ਕਾਂਗਰਸ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ED ਅੱਗੇ ਪੇਸ਼

ਜਲੰਧਰ ਦੇ ਜ਼ੋਨਲ ਦਫ਼ਤਰ ਵਿੱਚ ਪੁੱਛਗਿੱਛ ਜਾਰੀ; ਵਿਜੀਲੈਂਸ ਦੀ FIR ਦੇ ਆਧਾਰ ’ਤੇ ਕੇਂਦਰੀ ਏਜੰਸੀ ਨੇ ਕੱਸਿਆ ਸ਼ਿਕੰਜਾ

  • fb
  • twitter
  • whatsapp
  • whatsapp
featured-img featured-img
ਕਾਂਗਰਸ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ED ਅੱਗੇ ਪੇਸ਼
Advertisement

ਫ਼ਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ‘ਕਿੱਕੀ’ ਢਿੱਲੋਂ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜਲੰਧਰ ਸਥਿਤ ਜ਼ੋਨਲ ਦਫ਼ਤਰ ਵਿਖੇ ਪੁੱਛਗਿੱਛ ਲਈ ਪੇਸ਼ ਹੋਏ। ਈਡੀ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਸੰਮਨਾਂ ਦੀ ਪਾਲਣਾ ਕਰਦਿਆਂ ਉਹ ਸਵੇਰੇ ਲਗਭਗ 11 ਵਜੇ ਕੇਂਦਰੀ ਏਜੰਸੀ ਦੇ ਦਫ਼ਤਰ ਪਹੁੰਚੇ, ਜਿੱਥੇ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ ਹੈ।

ਈਡੀ ਵੱਲੋਂ ਇਹ ਕਾਰਵਾਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਈ 2023 ਵਿੱਚ ਕਿੱਕੀ ਢਿੱਲੋਂ ਖ਼ਿਲਾਫ਼ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ (Disproportionate Assets) ਦੇ ਮਾਮਲੇ ਨੂੰ ਆਧਾਰ ਬਣਾ ਕੇ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਸਾਲ 2017 ਤੋਂ 2022 ਤੱਕ ਬਤੌਰ ਵਿਧਾਇਕ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਮਾਈ ਦੇ ਜਾਇਜ਼ ਸਰੋਤਾਂ ਨਾਲੋਂ ਕਿਤੇ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਦੌਰਾਨ ਵਿਜੀਲੈਂਸ ਨੇ ਦਾਅਵਾ ਕੀਤਾ ਸੀ ਕਿ ਢਿੱਲੋਂ ਨੇ ਆਪਣੀ ਐਲਾਨੀ ਆਮਦਨ ਨਾਲੋਂ ਲਗਭਗ 242 ਤੋਂ 245 ਫ਼ੀਸਦੀ ਵੱਧ ਖ਼ਰਚਾ ਕੀਤਾ ਸੀ ਅਤੇ ਬੇਨਾਮੀ ਤੌਰ ’ਤੇ ਦੂਜੇ ਵਿਅਕਤੀਆਂ ਦੇ ਨਾਂ ’ਤੇ ਜਾਇਦਾਦਾਂ ਖ਼ਰੀਦੀਆਂ ਸਨ।

Advertisement

ਸੰਮਨ ਤਾਮੀਲ ਕਰਵਾਉਣ ਤੋਂ ਬਚ ਰਹੇ ਕਿੱਕੀ ਢਿੱਲੋ

ਜ਼ਿਕਰਯੋਗ ਹੈ ਕਿ ਲਗਭਗ ਦੋ ਹਫ਼ਤੇ ਪਹਿਲਾਂ ਈਡੀ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਕਿੱਕੀ ਢਿੱਲੋਂ ਸੰਮਨ ਤਾਮੀਲ ਕਰਵਾਉਣ ਤੋਂ ਬਚ ਰਹੇ ਹਨ ਅਤੇ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ। ਦੂਜੇ ਪਾਸੇ, ਸਾਬਕਾ ਵਿਧਾਇਕ ਨੇ ਉਦੋਂ ਇਨ੍ਹਾਂ ਦਾਅਵਿਆਂ ਨੂੰ ਨਕਾਰਦਿਆਂ ਕਿਹਾ ਸੀ ਕਿ ਕੇਂਦਰੀ ਏਜੰਸੀ ਦੇ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਸੰਮਨ ਮਿਲਿਆ ਹੈ। ਅੱਜ ਉਨ੍ਹਾਂ ਦੀ ਪੇਸ਼ੀ ਤੋਂ ਬਾਅਦ ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਕਈ ਹੋਰ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।

Advertisement

Advertisement
×