ਮੋਟੇਮਾਜਰਾ ’ਚ ਕੀਰਤਨ ਦਰਬਾਰ ਭਲਕੇ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ ਧਾਰਮਿਕ ਆਜ਼ਾਦੀ, ਨਿਆਂ ਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਅਦੁੱਤੀ ਸ਼ਹਾਦਤ ਨੂੰ ਨਮਨ ਕਰਦਿਆਂ 16 ਨਵੰਬਰ ਨੂੰ ਗੁਰਦੁਆਰਾ ਸਾਹਿਬ, ਪਿੰਡ ਮੋਟੇਮਾਜਰਾ ਵਿਖੇ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਐੱਸ ਡੀ ਐਮ ਮੁਹਾਲੀ ਦਮਨਦੀਪ ਕੌਰ...
Advertisement
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ ਧਾਰਮਿਕ ਆਜ਼ਾਦੀ, ਨਿਆਂ ਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਅਦੁੱਤੀ ਸ਼ਹਾਦਤ ਨੂੰ ਨਮਨ ਕਰਦਿਆਂ 16 ਨਵੰਬਰ ਨੂੰ ਗੁਰਦੁਆਰਾ ਸਾਹਿਬ, ਪਿੰਡ ਮੋਟੇਮਾਜਰਾ ਵਿਖੇ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਐੱਸ ਡੀ ਐਮ ਮੁਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸਮਾਗਮ ਸਵੇਰੇ 10 ਵਜੇ 12 ਵਜੇ ਹੋਣਗੇ । ਇਸ ਦੌਰਾਨ ਭਾਈ ਗੁਰਵਿੰਦਰ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਜਾਵੇਗਾ ਜਦਕਿ ਕਥਾ ਵਾਚਕ ਭਾਈ ਸੰਦੀਪ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਾਲਿਆਂ ਵਲੋਂ ਗੁਰਬਾਣੀ ਕਥਾ ਦਾ ਪ੍ਰਵਾਹ ਚਲਾਇਆ ਜਾਵੇਗਾ। ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੀ ਸਮਾਗਮ ’ਚ ਹਾਜ਼ਰੀ ਭਰਨਗੇ।
Advertisement
Advertisement
Advertisement
×

