DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨ ਸਭਾ ਵੱਲੋਂ ਤਹਿਸੀਲ ਕੰਪਲੈਕਸ ਅੱਗੇ ਧਰਨਾ

ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸਬ-ਡਿਵੀਜ਼ਨ ਨੰਗਲ ਵਿੱਚ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ ਅਤੇ ਮੰਗ ਪੱਤਰ ਸਥਾਨਕ ਉਪ ਮੰਡਲ ਮੈਜਿਸਟਰੇਟ ਦਫਤਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਭੇਜਿਆ ਗਿਆ। ਧਰਨੇ...

  • fb
  • twitter
  • whatsapp
  • whatsapp
featured-img featured-img
ਕੁੱਲ ਕਿਸਾਨ ਸਭਾ ਦੇ ਸੂਬਾ ਕਮੇਟੀ ਦੇ ਅਹੁਦੇਦਾਰ ਐੱਸ ਡੀ ਐੱਮ ਮੰਗ ਪੱਤਰ ਦਿੰਦੇ ਹੋਏ।
Advertisement

ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸਬ-ਡਿਵੀਜ਼ਨ ਨੰਗਲ ਵਿੱਚ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ ਅਤੇ ਮੰਗ ਪੱਤਰ ਸਥਾਨਕ ਉਪ ਮੰਡਲ ਮੈਜਿਸਟਰੇਟ ਦਫਤਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਭੇਜਿਆ ਗਿਆ। ਧਰਨੇ ਦੀ ਅਗਵਾਈ ਤਹਿਸੀਲ ਦੇ ਪ੍ਰਧਾਨ ਰਾਮਪਾਲ ਸਿੰਘ ਭਲਾਣ ਅਤੇ ਸਕੱਤਰ ਮਹਿੰਦਰ ਸਿੰਘ ਸੰਗਤਪੁਰ ਨੇ ਕੀਤੀ।

ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ’ਤੇ ਲਗਾਤਾਰ ਮਾਰੂ ਹਮਲੇ ਕਰ ਰਹੀ ਹੈ। ਇੱਕ ਪਾਸੇ ਕਾਰਪੋਰੇਟ ਘਰਾਣਿਆਂ ਦਾ ਅਰਬਾਂ ਖਰਬਾਂ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਦੇਸ਼ ਦਾ ਕਿਸਾਨ ਕਰਜ਼ੇ ਕਾਰਨ ਖੁਦਕੁਸ਼ੀ ਕਰਨ ਲਈ ਮਜਬੂਰ ਹੈ। ਇਸ ਮੌਕੇ ਮੰਗ ਕੀਤੀ ਗਈ ਕਿ ਮੰਗਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ। ਪੱਤਰ ਵਿੱਚ ਮੰਗ ਕੀਤੀ ਗਈ ਕਿ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਪੰਜਾਬ ਦੇ ਪਾਣੀਆਂ ਦੀ ਨਿਆਂਇਕ ਵੰਡ ਕੀਤੀ ਜਾਵੇ, ਮੰਗ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਪਰਡੈਂਟ ਹਰਨੇਕ ਕੌਰ ਰਾਹੀਂ ਭੇਜਿਆ ਗਿਆ। ਇਸ ਮੌਕੇ ਸਤਨਾਮ ਸਿੰਘ ਨੰਗਲ, ਬਲਵੀਰ ਸਿੰਘ ਸੰਗਤਪੁਰ, ਗੁਰਮੇਲ ਸਿੰਘ ਕਲਸੇੜਾ, ਹਰਦੇਵ ਸਿੰਘ ਐਲਗਰਾ, ਜੀਤ ਸਿੰਘ ਪੱਟੀ, ਮੈਹਰ ਕਰਤਾਰ ਰਾਏਪੁਰ, ਰਘਵੀਰ ਸਿੰਘ ਦਰਸ਼ੀ, ਭੁਪਿੰਦਰ ਸਿੰਘ ਦੜੋਲੀ, ਤਰਸੇਮ ਲਾਲ ਸੁਖਸਾਲ, ਜਰਨੈਲ ਸਿੰਘ ਸੰਧੂ, ਹਰਨੇਕ ਸਿੰਘ, ਪਰਮਜੀਤ ਸਿੰਘ ਕਾਕੂ ਢੇਰ, ਕੇਵਲ ਕ੍ਰਿਸ਼ਨ ਦੁਬੇਟਾ ਸਮੇਤ ਹੋਰ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Advertisement

Advertisement
Advertisement
×