ਸਰਬਜੀਤ ਸਿੰਘ ਭੱਟੀ
ਲਾਲੜੂ, 18 ਅਕਤੂਬਰ
ਦੱਪਰ ਟੌਲ ਪਲਾਜ਼ਾ ਦੇ ਸਾਹਮਣੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਐਗਜ਼ੀਕਿਊਟਿਵ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ, ਬਲਾਕ ਪ੍ਰਧਾਨ ਕਰਮ ਸਿੰਘ ਬਰੌਲੀ, ਰਾਜੇਵਾਲ ਯੂਨੀਅਨ ਦੇ ਬਲਾਕ ਪ੍ਰਧਾਨ ਕਰਮ ਸਿੰਘ ਕਾਰਕੌਰ, ਕਾਦੀਆਂ ਯੂਨੀਅਨ ਦੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸਾਧਾਂਪੁਰ ਅਤੇ ਨਿਰਮੈਲ ਸਿੰਘ ਜੌਲਾ, ਕਾਮਰੇਡ ਰਵਿੰਦਰ ਸਿੰਘ ਦੱਪਰ, ਨਾਨੂ ਸਿੰਘ ਜਨੇਤਪੁਰ, ਕੁਲਦੀਪ ਸਿੰਘ ਸਰਸੀਣੀ, ਬਲਜੀਤ ਸਿੰਘ ਭਾਊ, ਕਮਲਜੀਤ ਸਿੰਘ ਧਨੌਨੀ, ਅਵਤਾਰ ਸਿੰਘ ਜਵਾਹਰਪੁਰ, ਨਿੱਕਾ ਸਿੰਘ, ਜਗਤਾਰ ਸਿੰਘ ਝਰਮੜੀ, ਭਾਗ ਸਿੰਘ ਖੇੜੀ ਜੱਟਾਂ ਸਮੇਤ ਅਨੇਕਾ ਆਗੂ ਮੌਜੂਦ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਰੇਲਵੇ ਸਟੇਸ਼ਨ ਲਾਲੜੂ ’ਤੇ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਕੁਰਲੀ, ਹਰਵਿੰਦਰ ਸਿੰਘ ਟੋਨੀ, ਰਣਜੀਤ ਸਿੰਘ ਧਰਮਗੜ੍ਹ, ਪ੍ਰੇਮ ਸਿੰਘ ਰਾਣਾ, ਗੁਰਭਜਨ ਸਿੰਘ ਸੈਣੀ, ਸੁਭਾਸ਼ ਰਾਣਾ, ਗੁਰਚਰਨ ਸਿੰਘ ਟੋਹੜਾ, ਭੁਪਿੰਦਰ ਸਿੰਘ ਜੰਡਲੀ ਸਮੇਤ ਕਈ ਕਿਸਾਨ ਆਗੂ ਮੌਜੂਦ ਸਨ।