ਮਹਿੰਗੇ ਪਾਣੀ ਖ਼ਿਲਾਫ਼ ਕਿਸ਼ਨਗੜ੍ਹ ਵਾਸੀਆਂ ਵੱਲੋਂ ਰੋਸ ਵਿਖਾਵਾ

ਨਗਰ ਨਿਗਮ ਖ਼ਿਲਾਫ਼ ਨਾਅਰੇਬਾਜ਼ੀ; ਕਾਂਗਰਸ ਅੱਜ ਕਰੇਗੀ ਭਾਜਪਾ ਕੌਂਸਲਰਾਂ ਦੇ ਘਰਾਂ ਦਾ ਘਿਰਾਓ

ਮਹਿੰਗੇ ਪਾਣੀ ਖ਼ਿਲਾਫ਼ ਕਿਸ਼ਨਗੜ੍ਹ ਵਾਸੀਆਂ ਵੱਲੋਂ ਰੋਸ ਵਿਖਾਵਾ

ਪਾਣੀ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਪਿੰਡ ਵਾਸੀ।

ਮੁਕੇਸ਼ ਕੁਮਾਰ

ਚੰਡੀਗੜ੍ਹ, 27 ਫਰਵਰੀ

ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਵਧਾਏ ਗਏ ਪਾਣੀ ਦੇ ਬਿੱਲਾਂ ਖ਼ਿਲਾਫ਼ ਲੋਕਾਂ ਦਾ ਗੁੱਸਾ ਠੰਢਾ ਨਹੀਂ ਪੈ ਰਿਹਾ। ਅੱਜ ਇੱਥੇ ਪਿੰਡ ਕਿਸ਼ਨਗੜ੍ਹ ਵਾਸੀਆਂ ਨੇ ਪਾਣੀ ਦੀਆਂ ਕੀਮਤਾਂ ਸਬੰਧੀ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨ ਵਿੱਚ ਸ਼ਾਮਲ ਪਿੰਡ ਵਾਸੀਆਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਘਰਾਂ ਵਿੱਚ ਪਾਣੀ ਦਾ ਬਿੱਲ ਪੰਜ ਸੌ ਰੁਪਏ ਤੋਂ ਲੈ ਕੇ ਅੱਠ ਸੌ ਰੁਪਏ ਤੱਕ ਆਉਂਦਾ ਸੀ। ਹੁਣ ਜਦੋਂ ਤੋਂ ਨਗਰ ਨਿਗਮ ਨੇ ਪਾਣੀ ਦੇ ਬਿੱਲਾਂ ਦੀਆਂ ਵਧਾਈਆਂ ਗਈਆਂ ਕੀਮਤਾਂ ਲਾਗੂ ਕੀਤੀਆਂ ਹਨ, ਉਹਨਾਂ ਦੇ ਘਰਾਂ ਦੇ ਪਾਣੀ ਦਾ ਬਿੱਲ ਪੰਜ ਹਜ਼ਾਰ ਤੋਂ ਲੈ ਕੇ ਛੇ ਹਜ਼ਾਰ ਰੁਪਏ ਤੱਕ ਆਉਣਾ ਸ਼ੁਰੂ ਹੋ ਗਿਆ ਹੈ।

ਪਿੰਡ ਵਾਸੀਆਂ ਨੇ ਕਿਹਾ ਕਿ ਪਹਿਲਾਂ ਹੀ ਪੈਟਰੋਲ ਤੇ ਡੀਜ਼ਲ ਦੀਆਂ ਦਿਨੋਂ-ਦਿਨ ਵਧ ਰਹੀਆਂ ਕੀਮਤਾਂ ਕਾਰਨ ਮਹਿੰਗਾਈ ਨੇ ਉਨ੍ਹਾਂ ਦਾ ਲੱਕ ਤੋੜ ਰੱਖਿਆ ਹੈ, ਦੂਜੇ ਪਾਸੇ ਨਗਰ ਨਗਰ ਨੇ ਲੋਕਾਂ ਦੀ ਮੁੱਢਲੀ ਜ਼ਰੂਰਤ ਪਾਣੀ ਦੀਆਂ ਕੀਮਤਾਂ ਵਧਾ ਕੇ ਸ਼ਹਿਰ ਵਾਸੀਆਂ ’ਤੇ ਵਾਧੂ ਵਿੱਤੀ ਬੋਝ ਪਾ ਦਿੱਤਾ ਹੈ। ਰੋਸ ਪ੍ਰਦਰਸ਼ਨ ਕਰ ਰਹੇ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੇ ਯੂਥ ਪ੍ਰਧਾਨ ਜੱਸੀ ਲੁਬਾਨਾ ਆਪਣੇ ਸਾਥੀਆਂ ਸਮੇਤ ਸਮਰਥਨ ਦਿੰਦਿਆਂ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਪਿੰਡਾਂ ਵਾਸੀਆਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦਾ ਰਾਜ ਹੋਣ ’ਤੇ ਦਿੱਲੀ ਦੀ ਤਰਜ਼ ’ਤੇ ਚੰਡੀਗੜ੍ਹ ਵਾਸੀਆਂ ਨੂੰ ਸਸਤੀ ਬਿਜਲੀ ਅਤੇ ਮੁਫ਼ਤ ਵਿੱਚ ਪਾਣੀ ਉਪਲੱਬਧ ਕਰਵਾਉਣਗੇ।

ਦੂਜੇ ਪਾਸੇ ਪਾਣੀ ਦੀਆਂ ਕੀਮਤਾਂ ਖ਼ਿਲਾਫ਼ ਚੰਡੀਗੜ੍ਹ ਕਾਂਗਰਸ ਵਲੋਂ ਖੋਲ੍ਹੇ ਗਏ ਮੋਰਚੇ ਤਹਿਤ ਐਤਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਸੈਕਟਰ 37 ਵਿੱਚ ਭਾਜਪਾ ਕੌਂਸਲਰ ਅਰੁਣ ਸੂਦ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਵਿਰੋਧ ਪ੍ਰਦਰਸ਼ਨ ਨੂੰ ਲੈਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਦੱਸਿਆ ਕਿ ਪਾਰਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਭਲਕੇ ਸੈਕਟਰ 37 ਭਾਜਪਾ ਕੌਂਸਲਰਾਂ ਦੇ ਘਿਰਾਓ ਕਰਨ ਲਈ ਕਾਂਗਰਸ ਪਾਰਟੀ ਦੇ ਅਹੁਦੇਦਾਰ ਤੇ ਹੋਰ ਸਾਥੀ ਵਰਕਰ ਇਕੱਠੇ ਹੋਰ ਕੇ ਰੋਸ ਮਾਰਚ ਕੱਢਣਗੇ। ਮਾਰਚ ਦੌਰਾਨ ਸੈਕਟਰ ਵਾਸੀ ਭਾਜਪਾ ਕੌਂਸਲਰਾਂ ਦੇ ਘਰ ਜਾਕੇ ਉਹਨਾਂ ਨੂੰ ਗੁਲਾਬ ਦੇ ਫੁਲ ਤੇ ਇੱਕ ਮੀਮੋ ਦੇਕੇ ਨਿਗਮ ਵਲੋਂ ਸ਼ਹਿਰ ਵਿੱਚ ਪਾਣੀ ਦੇ ਬਿੱਲਾਂ ਦੀਆਂ ਵਧਾਈਆਂ ਕੀਮਤਾਂ ਨੂੰ ਲੈਕੇ ਵਿਰੋਧ ਦਰਜ ਕਰਵਾਇਆ ਜਾਵੇਗਾ। ਇਹ ਪ੍ਰੋਗਰਾਮ ਹਰ ਹਫਤੇ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਸ਼ਹਿਰ ਦੇ ਹੋਰਨਾਂ ਸੈਕਟਰਾਂ ਵਿੱਚ ਵੀ ਕੀਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All