ਇਕਾਂਤਵਾਸ ਕੀਤੇ ਮਰੀਜ਼ਾਂ ਦੇ ਘਰਾਂ ਅੱਗੇ ਨਹੀਂ ਲੱਗਣਗੇ ਕੋਵਿਡ ਪੋਸਟਰ

ਇਨਫੋਸਿਸ ਸਰਾਂ ਕੋਵਿਡ ਹਸਪਤਾਲ ’ਚ ਹੋਵੇਗੀ ਤਬਦੀਲ; ਪੀਜੀਆਈ ਨੂੰ ਐਂਟੀਜਨ ਟੈਸਟ ਵਧਾਉਣ ਦੇ ਨਿਰਦੇਸ਼

ਇਕਾਂਤਵਾਸ ਕੀਤੇ ਮਰੀਜ਼ਾਂ ਦੇ ਘਰਾਂ ਅੱਗੇ ਨਹੀਂ ਲੱਗਣਗੇ ਕੋਵਿਡ ਪੋਸਟਰ

ਆਤਿਸ਼ ਗੁਪਤਾ

ਚੰਡੀਗੜ੍ਹ, 16 ਸਤੰਬਰ

ਚੰਡੀਗੜ੍ਹ ਵਿੱਚ ਘਰੇਲੂ ਇਕਾਂਤਵਾਸ ਕੀਤੇ ਕੋਵਿਡ ਮਰੀਜ਼ਾਂ ਨੂੰ ਹੁਣ ਸਮਾਜਿਕ ਵਿਤਕਰੇ ਤੋਂ ਡਰਨ ਦੀ ਲੋੜ ਨਹੀਂ ਹੈ ਕਿਉਂਕਿ ਯੂਟੀ ਪ੍ਰਸ਼ਾਸਨ ਨੇ ਇਨ੍ਹਾਂ ਮਰੀਜ਼ਾਂ ਦੇ ਘਰਾਂ ਦੇ ਬਾਹਰ ਇਕਾਂਤਵਾਸ ਸਬੰਧੀ ਪੋਸਟਰ ਨਾ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵੀ ਹਾਲ ਹੀ ਵਿੱਚ ਅਜਿਹੇ ਪੋਸਟਰ ਨਾ ਲਗਾਊਣ ਦਾ ਐਲਾਨ ਕੀਤਾ ਸੀ। ਇਸੇ ਦੌਰਾਨ ਪ੍ਰਸ਼ਾਸਕ ਨੇ ਪੀਜੀਆਈ ਦੀ ਇਨਫੋਸਿਸ ਸਰਾਂ ਨੂੰ ਕੋਵਿਡ ਹਸਪਤਾਲ ’ਚ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ ਜਿੱਥੇ 200 ਮਰੀਜ਼ਾਂ ਨੂੰ ਠਹਿਰਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਸ਼ਾਸਕ ਨੇ ਪੀਜੀਆਈ ਨੂੰ ਐਂਟੀਜਨ ਟੈਸਟ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਦਿਨ-ਰਾਤ ਕਾਰਜ ਕੀਤੇ ਜਾ ਰਹੇ ਹਨ। ਸ੍ਰੀ ਬਦਨੌਰ ਨੇ ਪੀਜੀਆਈ ਅਤੇ ਸੈਕਟਰ-32 ਹਸਪਤਾਲ ਦੇ ਡਾਇਰੈਕਟਰਾਂ ਨੂੰ ਹਦਾਇਤ ਦਿੱਤੀ ਕਿ ਵੱਖ-ਵੱਖ ਥਾਵਾਂ ’ਤੇ ਇਕਾਂਤਵਾਸ ਕੀਤੇ ਕਰੋਨਾ ਮਰੀਜ਼ਾਂ ਦੇ ਡਾਇਲਸਿਸ ਨੂੰ ਜਾਰੀ ਰੱਖਿਆ ਜਾਵੇ। ਇਸ ਤੋਂ ਇਲਾਵਾ ਘਰਾਂ ਵਿੱਚ ਇਕਾਂਤਵਾਸ ਕੀਤੇ ਮਰੀਜ਼ਾਂ ਦੀ ਮੋਬਾਈਲ ਫੋਨ ਰਾਹੀਂ ਸਿਹਤ ਦਾ ਧਿਆਨ ਰੱਖਿਆ ਜਾਵੇ। ਪ੍ਰਸ਼ਾਸਕ ਨੇ ਕਿਹਾ ਕਿ ਪੁਲੀਸ ਅਤੇ ਮੀਡੀਆ ਕਰਮੀਆਂ ਦੀ ਕਰੋਨਾ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All