ਕੁਲਦੀਪ ਸਿੰਘ ਚਾਹਲ ਹੋਣਗੇ ਚੰਡੀਗੜ੍ਹ ਦੇ ਨਵੇਂ ਐੱਸਐੱਸਪੀ

ਕੁਲਦੀਪ ਸਿੰਘ ਚਾਹਲ ਹੋਣਗੇ ਚੰਡੀਗੜ੍ਹ ਦੇ ਨਵੇਂ ਐੱਸਐੱਸਪੀ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਸਤੰਬਰ

ਚੰਡੀਗੜ੍ਹ ਦੇ ਨਵੇਂ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਹੋਣਗ ਜੋ ਕਿ ਜਲਦ ਹੀ ਆਪਣਾ ਅਹੁਦਾ ਸਾਂਭਣਗੇ। ਸ੍ਰੀ ਚਾਹਲ 2009 ਦੇ ਆਈਪੀਐੱਸ ਅਧਿਕਾਰੀ ਹਨ ਜੋ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੇਰ ਰਾਤ ਜਾਰੀ ਕੀਤੇ ਗਏ ਪੱਤਰ ਰਾਹੀ ਕੀਤਾ।

ਦੱਸਣਯੋਗ ਹੈ ਕਿ ਬੀਤੀ 22 ਅਗਸਤ ਨੂੰ ਚੰਡੀਗੜ੍ਹ ਦੀ ਪਹਿਲੀ ਮਹਿਲਾ ਐੱਸਐੱਸਪੀ ਨਿਲਾਂਬਰੀ ਜਗਦਲੇ ਨੂੰ ਰਿਲੀਵ ਕਰ ਦਿੱਤਾ ਗਿਆ ਸੀ ਜਦਕਿ ਉਸੇ ਦਿਨ ਤੋਂ ਹੀ ਐੱਸਪੀ ਵਿਨੀਤ ਕੁਮਾਰ ਐੱਸਐੱਸਪੀ ਦਾ ਕੰਮਕਾਜ ਵੇਖ ਰਹੇ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All