DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Kuljit Singh Randhawa: ਰੰਧਾਵਾ ਵੱਲੋਂ ਝਰਮਲ ਨਦੀ ’ਤੇ ਕਾਜ਼ਵੇਅ ਦਾ ਉਦਘਾਟਨ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਨਗਰ ਕੌਂਸਲ ਵੱਲੋਂ ਗੁਲਾਬਗੜ੍ਹ-ਬੇਹੜਾ ਰੋਡ ’ਤੇ ਝਰਮਲ ਨਦੀ ਉੱਪਰ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਕਾਜ਼ਵੇਅ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ...

  • fb
  • twitter
  • whatsapp
  • whatsapp
Advertisement

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਨਗਰ ਕੌਂਸਲ ਵੱਲੋਂ ਗੁਲਾਬਗੜ੍ਹ-ਬੇਹੜਾ ਰੋਡ ’ਤੇ ਝਰਮਲ ਨਦੀ ਉੱਪਰ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਕਾਜ਼ਵੇਅ ਦਾ ਉਦਘਾਟਨ ਕੀਤਾ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਕਾਜ਼ਵੇਅ ਨਾਲ ਗੁਲਾਬਗੜ੍ਹ, ਬੇਹੜਾ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਦੀ ਸਹੂਲਤ ਮਿਲੇਗੀ।

Advertisement

ਉਨ੍ਹਾਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਸੜਕਾਂ, ਪੁਲਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

Advertisement

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਆਸ਼ੂ ਉਪਨੇਜਾ, ਮੀਤ ਪ੍ਰਧਾਨ ਦਵਿੰਦਰ ਸੈਣੀ, ਵਾਰਡ ਕੌਂਸਲਰ ਅਜੇ ਕੁਮਾਰ, ਹੋਰ ਕੌਂਸਲਰ, ਸਿਆਸੀ ਸਲਾਹਕਾਰ ਰਾਹੁਲ ਕੌਸ਼ਿਕ, ਪਿੰਡਾਂ ਦੇ ਪੰਚ ਸਰਪੰਚ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement
×