ਜਗਮੋਹਨ ਸਿੰਘ
ਰੂਪਨਗਰ, 7 ਅਗਸਤ
ਅੱਜ ਪ੍ਰਾਪਰਟੀ ਡੀਲਰਜ਼ ਅਤੇ ਕਲੋਨਾਈਜ਼ਰ ਐਸੋਸੀਏਸ਼ਨ ਰੂਪਨਗਰ ਦੀ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਬਡਵਾਲ, ਸਾਬਕਾ ਪ੍ਰਧਾਨ ਹਰਿੰਦਰਪਾਲ ਸਿੰਘ ਗਿੱਲ ਅਤੇ ਕੌਂਸਲਰ ਅਮਰਜੀਤ ਸਿੰਘ ਜੌਲੀ ਦੀ ਦੇਖ ਅਧੀਨ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੀ ਪੁਰਾਣੀ ਬਾਡੀ ਨੂੰ ਭੰਗ ਕਰਕੇ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਦੌਰਾਨ ਕੁਲਜੀਤ ਸਿੰਘ ਸੈਣੀ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦੋਂ ਕਿ ਜਗਤਾਰ ਸਿੰਘ ਪੜ੍ਹੀ ਜਨਰਲ ਸਕੱਤਰ, ਗੁਰਮਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਉਂਕਾਰ ਸਿੰਘ ਚੌਧਰੀ ਮੀਤ ਪ੍ਰਧਾਨ, ਬਲਜੀਤ ਸਿੰਘ ਮੀਤ ਪ੍ਰਧਾਨ, ਹਰਜੀਤ ਸਿੰਘ ਮਨਸੂਹਾ ਮੀਡੀਆ ਸਲਾਹਕਾਰ ਅਤੇ ਮਹਿੰਦਰ ਢੱਲ ਖ਼ਜ਼ਾਨਚੀ ਚੁਣੇ ਗਏ। ਇਸ ਮੌਕੇ ਪ੍ਰਾਪਰਟੀ ਡੀਲਰਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟਾਂ ਵਿੱਚ ਕੀਤੇ ਗਏ ਵਾਧੇ ਅਤੇ ਐੱਨਓਸੀ ਦੇ ਨਾਮ ’ਤੇ ਬੰਦ ਕੀਤੀਆਂ ਰਜਿਸਟਰੀਆਂ ਸਬੰਧੀ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਮਸਲੇ ਦਾ ਜਲਦੀ ਤੋਂ ਜਲਦੀ ਕੋਈ ਸਾਰਥਕ ਹੱਲ ਕੱਢਿਆ ਜਾਵੇ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਕੋਹਲੀ, ਅਸ਼ਵਨੀ ਖੰਨਾ, ਮਹਿੰਦਰਜੀਤ ਸਿੰਘ ਕਾਲਾ, ਜਸਪ੍ਰੀਤ ਸਿੰਘ ਜੈਮੀ, ਬਲਜਿੰਦਰ ਸਿੰਘ ਮਿੱਠੂ, ਕਰਨੈਲ ਸਿੰਘ ਜੈਲੀ, ਮਲਕੀਤ ਸਿੰਘ ਸੋਢੀ, ਅਮਰਜੀਤ ਸਿੰਘ ਜੌਹਰੀ , ਗਿੰਨੀ ਜੌਲੀ ਸਮੇਤ ਹੋਰ ਵੱਡੀ ਗਿਣਤੀ ਵਿੱਚ ਪ੍ਰਾਪਰਟੀ ਡੀਲਰ ਹਾਜ਼ਰ ਸਨ।