ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 22 ਜਨਵਰੀ
ਮੁਹਾਲੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਸੈਕਟਰ-108 ਅਤੇ ਪਿੰਡ ਸਨੇਟਾ ਸਮੇਤ ਦਰਜਨਾਂ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਕੁਲਵੰਤ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਤੋਂ ਪ੍ਰਭਾਵਿਤ ਹੋ ਕੇ ਮੁਹਾਲੀ ਹਲਕੇ ਦੇ ਲੋਕਾਂ ਦਾ ‘ਆਪ’ ਦੀ ਚੋਣ ਮੁਹਿੰਮ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ।
ਕੁਲਵੰਤ ਸਿੰਘ ਨੇ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਗੜ੍ਹ ਮੰਨੇ ਜਾਂਦੇ ਪਿੰਡ ਕੁਰੜੀ ਵਿੱਚ ਵੱਡੀ ਮੀਟਿੰਗ ਕੀਤੀ ਅਤੇ ਲੋਕਾਂ ਨੇ ਦੋਵੇਂ ਬਾਹਾਂ ਖੜ੍ਹੀਆਂ ਕਰ ਕੇ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਪਿੰਡ ਮਨੌਲੀ, ਧਰਮਗੜ੍ਹ, ਤੰਗੋਰੀ, ਢੇਲਪੁਰ ਸਮੇਤ ਹੋਰ ਵੱਖ-ਵੱਖ ਪਿੰਡਾਂ ਵਿੱਚ ਵੀ ਚੋਣ ਮੀਟਿੰਗਾਂ ਕਰਕੇ ਲੋਕਾਂ ਤੋਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਇਸ ਮੌਕੇ ਸਮਾਜ ਸੇਵੀ ਬਲਰਾਜ ਸਿੰਘ ਗਿੱਲ, ਸਾਬਕਾ ਸਰਪੰਚ ਛੱਜਾ ਸਿੰਘ ਕੁਰੜੀ, ਪਰਮਜੀਤ ਸਿੰਘ ਕਾਹਲੋਂ, ਲਖਵੀਰ ਸਿੰਘ ਬਡਾਲਾ, ਤਰਲੋਚਨ ਸਿੰਘ ਮਟੌਰ, ਰਵਿੰਦਰ ਸਿੰਘ ਬਿੰਦਰਾ, ਬਲਬੀਰ ਸਿੰਘ ਸੋਹਲ, ਨਾਜ਼ਰ ਸਿੰਘ ਜਗਤਪੁਰਾ, ਅਕਵਿੰਦਰ ਸਿੰਘ ਗੋਸਲ, ਫੂਲਰਾਜ ਸਿੰਘ, ਹਰਪਾਲ ਸਿੰਘ ਚੰਨਾ, ਸੁਖਮਿੰਦਰ ਸਿੰਘ ਬਰਨਾਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।