DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Kurali Municipal Council: ਸ਼ਹਿਰ ਦੀ ਹਰ ਸਮੱਸਿਆ ਹੱਲ ਕਰਾਂਗੇ: ਓ ਕੇ

ਜੱਸਾ ਸਿੰਘ ਰਾਮਗੜ੍ਹੀਆ ਸਭਾ ਵਲੋਂ ਕੌਂਸਲ ਪ੍ਰਧਾਨ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਕੌਂਸਲ ਪ੍ਰਧਾਨ ਬਹਾਦਰ ਸਿੰਘ ਓ ਕੇ ਦਾ ਸਨਮਾਨ ਕਰਦੇ ਹੋਏ ਸਭਾ ਦੇ ਮੈਂਬਰ।
Advertisement

ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਬਹਾਦਰ ਸਿੰਘ ਓ ਕੇ ਦੇ ਸਨਮਾਨ ਲਈ ਅੱਜ ਇੱਥੋਂ ਦੀ ਸਿੰਘਪੁਰਾ ਰੋਡ ’ਤੇ ਸਮਾਗਮ ਕਰਵਾਇਆ ਗਿਆ। ਜੱਸਾ ਸਿੰਘ ਰਾਮਗੜ੍ਹੀਆ ਸਭਾ ਵੱਲੋਂ ਕਰਵਾਏ ਸਮਾਗਮ ਵਿੱਚ ਕੌਂਸਲ ਪ੍ਰਧਾਨ ਸ੍ਰੀ ਓ ਕੇ ਨੇ ਸ਼ਹਿਰ ਦੀ ਹਰ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਕੀਤਾ।

ਸਭਾ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਸਭਾ ਦੇ ਮੈਂਬਰਾਂ ਤੇ ਪਤਵੰਤਿਆਂ ਨੇ ਪ੍ਰਧਾਨ ਬਹਾਦਰ ਸਿੰਘ ਓ ਕੇ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਸ਼ਹਿਰ ਦੇ ਵਿਕਾਸ ਦੀ ਲੋੜ ’ਤੇ ਜ਼ੋਰ ਦਿੱਤਾ। ਇਸੇ ਦੌਰਾਨ ਰਵਿੰਦਰ ਸਿੰਘ ਬਿੱਲਾ ਨੇ ਵਾਰਡ ਵਿੱਚ ਪੀਣ ਵਾਲੇ ਪਾਣੀ ਲਈ ਟਿਊਬਵੈੱਲ ਦੀ ਲੋੜ, ਮਾੜੀ ਵਾਲੀ ਸੜਕ ਦੀ ਹਾਲਤ ਸੁਧਾਰਨ ਅਤੇ ਮਾਸਟਰ ਪਲਾਨ ’ਤੇ ਗੌਰ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ ਕੇ ਨੇ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਦੀ ਪੀਣ ਵਾਲੇ ਪਾਣੀ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਦੇ ਹੋਰ ਕੰਮ ਵੀ ਕੀਤੇ ਜਾਣਗੇ। ਕੌਂਸਲ ਪ੍ਰਧਾਨ ਨੇ ਕਿਹਾ ਇਸ ਤੋਂ ਇਲਾਵਾ ਸ਼ਹਿਰ ਲਈ ਵੱਡਾ ਪ੍ਰਾਜੈਕਟ ਲਿਆਉਣ ਲਈ ਵੀ ਉਨ੍ਹਾਂ ਨੇ ਅੱਜ ਤੋਂ ਹੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਸਭਾ ਵਲੋਂ ਬਹਾਦਰ ਸਿੰਘ ਓ ਕੇ ਅਤੇ ਹੋਰ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ।

Advertisement

ਇਸ ਮੌਕੇ ਕੌਂਸਲਰ ਡਾ. ਅਸ਼ਵਨੀ ਸ਼ਰਮਾ, ਕੌਂਸਲਰ ਜੀਤਾ, ਨੰਦੀ ਪਾਲ ਬਾਂਸਲ, ਰਮਾਕਾਂਤ ਕਾਲੀਆ,ਧੀਰਜ ਧੀਮਾਨ ਹੈਪੀ, ਹਰਗੋਬਿੰਦ ਸਿੰਘ, ਹਰੀ ਕ੍ਰਿਸ਼ਨ ਧੀਮਾਨ, ਐਡਵੋਕੇਟ ਦਲੀਪ ਸਿੰਘ, ਜਸਮੇਰ ਸਿੰਘ, ਸੇਵਾ ਸਿੰਘ, ਨਰਿੰਦਰ ਸਿੰਘ, ਐਡਵੋਕੇਟ ਜਸਵਿੰਦਰ ਸਿੰਘ, ਓਮਿੰਦਰ ਓਮਾ ਹਾਜ਼ਰ ਸਨ।

Advertisement

Advertisement
×