ਗੋਲੀਬਾਰੀ ਦੌਰਾਨ ਲੈਬ ਟੈਕਨੀਸ਼ੀਅਨ ਜ਼ਖ਼ਮੀ

ਗੋਲੀਬਾਰੀ ਦੌਰਾਨ ਲੈਬ ਟੈਕਨੀਸ਼ੀਅਨ ਜ਼ਖ਼ਮੀ

ਮੁਕੇਸ਼ ਕੁਮਾਰ

ਚੰਡੀਗੜ੍ਹ, 25 ਅਕਤੂਬਰ

ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਗੋਲੀਬਾਰੀ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਅੱਜ ਸਵੇਰੇ ਇਥੋਂ ਦੇ ਸੈਕਟਰ 22 ਦੇ ਗੁਰਦੁਆਰੇ ਵਿੱਚ ਮੱਥਾ ਟੇਕਣ ਤੇ ਘਰ ਪਰਤ ਰਹੇ ਲੈਬ ਟੈਕਨੀਸ਼ੀਅਨ ਨੂੰ ਮੋਟਰਸਾਈਕਲ ਸਵਾਰ ਹਮਲਾਵਰ ਨੇ ਗੋਲੀ ਮਾਰ ਦਿੱਤੀ ਤੇ ਫਰਾਰ ਹੋ ਗਿਆ। ਜ਼ਖ਼ਮੀ ਸ਼ਰਧਾਲੂ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 6 ਵਜੇ ਅਮਰੀਕ ਸਿੰਘ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਆਇਆ ਸੀ। ਜਦੋਂ ਊਹ ਮੱਥਾ ਟੇਕ ਕੇ ਘਰ ਵਾਪਸ ਜਾ ਰਿਹਾ ਸੀ ਤਾਂ ਹਮਲਾਵਰ ਨੇ ਉਸ ਉੱਤੇ ਗੋਲੀ ਚਲਾ ਦਿੱਤੀ। ਘਟਨਾ ਤੋਂ ਬਾਅਦ ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਪੁਲੀਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਫੱਟੜ ਅਵਤਾਰ ਸਿੰਘ ਨੂੰ ਪੀਜੀਆਈ ਦਾਖਲ ਕਰਵਾਇਆ ਹੈ। ਅਵਤਾਰ ਸਿੰਘ ਸੈਕਟਰ-22 ਵਿੱਚ ਹੀ ਆਪਣੇ ਪਰਿਵਾਰ ਸਮੇਤ ਰਹਿੰਦਾ ਹੈ ਅਤੇ ਰੋਜ਼ਾਨਾ ਵਾਂਗ ਗੁਰਦੁਆਰੇ ਮੱਥਾ ਟੇਕਣ ਗਿਆ ਸੀ। ਊਹ ਪੰਜਾਬ ਸਰਕਾਰ ਸਰਕਾਰ ਦੇ ਫ਼ੂਡ ਤੇ ਸਪਲਾਈ ਵਿਭਾਗ ਵਿੱਚ ਬਤੌਰ ਲੈਬ ਟੈਕਨੀਸ਼ੀਅਨ ਖਰੜ ਵਿਚ ਨੌਕਰੀ ਕਰਦਾ ਹੈ। ਮੱਥਾ ਟੇਕਣ ਤੋਂ ਬਾਅਦ ਜਦੋਂ ਉਹ ਘਰ ਵਾਪਸ ਆ ਰਿਹਾ ਸੀ ਤਾਂ ਉਸ ਦੇ ਘਰ ਤੋਂ ਕੁਝ ਹੀ ਦੂਰੀ ’ਤੇ ਹਮਲਾਵਰ ਨੇ ਊਸ ਨੂੰ ਆਪਣੀ ਗੋਲੀ ਦਾ ਨਿਸ਼ਾਨਾ ਬਣਾਇਆ। ਇਹ ਗੋਲੀ ਅਮਰੀਕ ਸਿੰਘ ਦੀ ਵੱਖੀ ਹੇਠ ਲੱਗੀ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ 11 ਅਕਤੂਬਰ ਨੂੰ ਟਿੱਕ-ਟਾਕ ਸਟਾਰ ਸੌਰਵ ਗੁੱਜਰ ’ਤੇ ਸੈਕਟਰ-9 ਸਥਿਤ ਐੱਫ ਬਾਰ ਦੇ ਬਾਹਰ ਬਦਮਾਸ਼ਾਂ ਨੇ ਫਾਇਰਿੰਗ ਕਰ ਕੇ ਉਸ ਨੂੰ ਫੱਟੜ ਕਰ ਦਿੱਤਾ ਸੀ। ਇਸੇ ਦਿਨ ਸੈਕਟਰ-45 ਬੁੜੈਲ ਵਿੱਚ ਸੋਨੂ ਸ਼ਾਹ ਪ੍ਰਾਪਰਟੀ ਡੀਲਰ ਦੇ ਕਤਲ ਕੇਸ ਦੇ ਮੁੱਖ ਗਵਾਹ ਪ੍ਰਵੀਨ ਅਤੇ ਤੀਰਥ ’ਤੇ ਗੈਂਗਸਟਰ ਮੌਂਟੀ ਸ਼ਾਹ ਨੇ ਉਨ੍ਹਾਂ ਦੇ ਦਫਤਰ ਦੇ ਬਾਹਰ ਫਾਇਰਿੰਗ ਕੀਤੀ ਸੀ ਤੇ 19 ਅਕਤੂਬਰ ਨੂੰ ਸੈਕਟਰ 25 ਵਿੱਚ ਕੱਪੜਾ ਵਪਾਰੀ ਸੰਦੀਪ ’ਤੇ ਵੀ ਗੋਲੀਆਂ ਚਲਾਈਆਂ ਗਈਆਂ ਸਨ।

ਡੀਐੱਸਪੀ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ

ਘਟਨਾ ਦੀ ਸੂਚਨਾ ਮਿਲਣ ’ਤੇ ਡੀਐੱਸਪੀ (ਸੈਂਟਰਲ) ਕ੍ਰਿਸ਼ਨ ਕੁਮਾਰ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਤੇ ਜਾਂਚ ਪ੍ਰਕਿਰਿਆ ਆਰੰਭ ਕੀਤੀ। ਪੁਲੀਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਪੜਤਾਲ ਕਰ ਰਹੀ ਹੈ ਤਾਂ ਕਿ ਹਮਲਾਵਰ ਬਾਰੇ ਪਤਾ ਲਗਾਇਆ ਜਾ ਸਕੇ। ਪੁਲੀਸ ਨੇ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All