ਯੂਟੀ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ

ਯੂਟੀ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ

ਸੁਖਵਿੰਦਰ ਪਾਲ ਸੋਢੀ

ਚੰਡੀਗੜ੍ਹ, 19 ਜਨਵਰੀ

ਯੂਟੀ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਹੈ। ਇਥੋਂ ਦੇ ਤਿੰਨ ਸੌ ਦੇ ਕਰੀਬ ਅਧਿਆਪਕਾਂ ਦੇ ਇਕੱਠੇ ਸੇਵਾ-ਮੁਕਤ ਹੋਣ ਨਾਲ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਇਸ ਕਾਰਨ ਅਧਿਆਪਕਾਂ ਨੇ ਜਲਦੀ ਹੀ ਨਿਯੁਕਤੀਆਂ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪ੍ਰਸ਼ਾਸਕ ਵੱਲੋਂ ਦੋ ਭਰਤੀਆਂ ਦੀ ਮਨਜ਼ੂਰੀ ਮਿਲਣ ਦੇ ਬਾਵਜੂਦ ਹਾਲੇ ਤਕ ਅਧਿਆਪਕਾਂ ਦੀ ਨਿਯੁਕਤੀ ਨਹੀਂ ਹੋਈ ਹੈ।  

ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਮੁਲਾਜ਼ਮਾਂ ਨੂੰ 60 ਸਾਲ ਦੀ ਥਾਂ 58 ਸਾਲ ਵਿਚ ਹੀ ਸੇਵਾ-ਮੁਕਤ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਸੀ। ਚੰਡੀਗੜ੍ਹ ਵਿਚ ਵੀ ਇਸ ਵੇਲੇ ਪੰਜਾਬ ਦੇ ਨਿਯਮ ਲਾਗੂ ਹਨ। ਇਸ ਕਰਕੇ ਚੰਡੀਗੜ੍ਹ ਵਿਚ ਪਿਛਲੇ ਸਾਲ ਵਿਚ ਦੋ ਵਾਰੀ ਵੱਡੀ ਗਿਣਤੀ ਅਧਿਆਪਕ ਸੇਵਾ-ਮੁਕਤ ਹੋ ਗਏ ਸਨ ਜਿਸ ਕਾਰਨ ਵਿਭਾਗ ਨੂੰ ਅਧਿਆਪਕਾਂ ਦੀ ਅਚਨਚੇਤੀ ਘਾਟ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਵਿਚ 115 ਸਰਕਾਰੀ ਸਕੂਲ ਹਨ ਤੇ ਇਸ ਵੇਲੇ ਇਹ ਹਾਲ ਹੈ ਕਿ ਹਰ ਇਕ ਸਰਕਾਰੀ ਸਕੂਲ ਵਿਚ ਚਾਰ ਤੋਂ ਪੰਜ ਦੇ ਕਰੀਬ ਅਸਾਮੀਆਂ ਖਾਲੀ ਪਈਆਂ ਹਨ। ਕਈ ਵਿਸ਼ਿਆਂ ਦੇ ਤਾਂ ਕਈ ਸਾਲਾਂ ਤੋਂ ਅਧਿਆਪਕ ਹੀ ਨਿਯੁਕਤ ਨਹੀਂ ਹੋਏ ਹਨ। ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਨਵੇਂ ਨਿਯਮ ਕਾਰਨ ਕਾਰਨ ਸਮੱਸਿਆ ਆਈ ਹੈ।

ਜ਼ਿਕਰਯੋਗ ਹੈ ਕਿ ਸਾਲ 2015-16 ਵਿਚ 1150 ਜੇਬੀਟੀ ਤੇ ਟੀਜਟੀ ਅਧਿਆਪਕ ਭਰਤੀ ਕੀਤੇ ਗਏ ਸਨ। ਇਸ ਤੋਂ ਬਾਅਦ 2019 ਵਿਚ 131 ਨਰਸਰੀ ਟੀਚਰਜ਼ ਟਰੇਨਿੰਗ (ਐਨਟੀਟੀ) ਦੀ ਭਰਤੀ ਪ੍ਰਕਿਰਿਆ ਤਾਂ ਸ਼ੁਰੂ ਹੋਈ ਪਰ ਇਨ੍ਹਾਂ ਅਸਾਮੀਆਂ ’ਤੇ ਹਾਲੇ ਤਕ ਅਧਿਆਪਕ ਨਿਯੁਕਤ ਨਹੀਂ ਕੀਤੇ ਗਏ।  ਦੂਜੇ ਪਾਸੇ 100 ਵਿਸ਼ੇਸ਼ ਅਧਿਆਪਕ ਭਰਤੀ ਕਰਨ ਲਈ ਕੇਂਦਰ ਤੋਂ ਮਨਜ਼ੂਰੀ ਮਿਲ ਚੁੱਕੀ ਹੈ ਪਰ ਇਨ੍ਹਾਂ ਅਧਿਆਪਕਾਂ ਦੀ ਭਰਤੀ ਲਈ ਹਾਲੇ ਤਕ ਨਿਯਮ ਨਹੀਂ ਬਣੇ ਤੇ ਨਾ ਹੀ ਅਧਿਸੂਚਨਾ ਜਾਰੀ ਕੀਤੀ ਗਈ ਗਈ ਹੈ।

ਅਧਿਆਪਕਾਂ ਦੀ ਨਿਯੁਕਤੀ ਛੇਤੀ: ਡਾਇਰੈਕਟਰ

ਡਾਇਰੈਕਟਰ ਰੁਬਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਕਰੋਨਾਵਾਇਰਸ ਕਾਰਨ ਭਰਤੀਆਂ ਦਾ ਅਮਲ ਰੁਕ ਗਿਆ ਸੀ ਪਰ ਜਲਦੀ ਹੀ ਮਨਜ਼ੂਰ ਹੋਈਆਂ ਭਰਤੀਆਂ ਅਨੁਸਾਰ ਅਧਿਆਪਕ ਨਿਯੁਕਤ ਕੀਤੇ ਜਾਣਗੇ। ਇਸੇ ਦੌਰਾਨ ਯੂਟੀ ਆਲ ਕੇਡਰ ਐਜੂਕੇਸ਼ਨ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸਵਰਣ ਸਿੰਘ ਕੰਬੋਜ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਵੱਡੀ ਗਿਣਤੀ ਅਧਿਆਪਕ ਸੇਵਾ-ਮੁਕਤ ਹੋ ਗਏ ਹਨ ਜਿਸ ਕਾਰਨ ਉਨ੍ਹਾਂ ਦਾ ਕੰਮ ਦੂਜੇ ਅਧਿਆਪਕਾਂ ਨੂੰ ਕਰਨਾ ਪਵੇਗਾ ਜਦਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਪਹਿਲਾਂ ਦੀ ਵਾਧੂ ਕੰਮ ਦੇ ਬੋਝ ਹੇਠ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਵੀ ਹੋਰ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਠੇਕੇ ’ਤੇ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ ਤੇ ਅਧਿਆਪਕਾਂ ਦੀਆਂ ਪਦਉਨਤੀਆਂ ਕੀਤੀਆਂ ਜਾਣ।

ਅਧਿਆਪਕ-ਵਿਦਿਆਰਥੀ ਅਨੁਪਾਤ ਠੀਕ ਨਾ ਹੋਣ ਕਾਰਨ ਦਿੱਕਤਾਂ  

ਨਵੀਂ ਸਿੱਖਿਆ ਨੀਤੀ ਅਨੁਸਾਰ ਹਰ 40 ਵਿਦਿਆਰਥੀਆਂ ਪਿੱਛੇ ਇਕ ਅਧਿਆਪਕ ਨਿਯੁਕਤ ਹੋਣਾ ਚਾਹੀਦਾ ਹੈ ਪਰ ਇਥੋਂ ਦੇ ਸਰਕਾਰੀ ਸਕੂਲਾਂ ਵਿਚ ਕਈ ਜਮਾਤਾਂ ਵਿਚ 50 ਤੋਂ 65 ਦੇ ਕਰੀਬ ਵਿਦਿਆਰਥੀ ਸਿੱਖਿਆ ਲੈ ਰਹੇ ਹਨ। ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਹੁਣ ਤਾਂ ਆਨਲਾਈਨ ਜਮਾਤਾਂ ਕਾਰਨ ਕੰਮ ਚਲ ਰਿਹਾ ਹੈ। ਜੇ ਸਾਰੀਆਂ ਜਮਾਤਾਂ ਦੇ ਸਕੂਲ ਲੱਗਣੇ ਸ਼ੁਰੂ ਹੋ ਗਏ ਤਾਂ ਅਧਿਆਪਕ-ਵਿਦਿਆਰਥੀ ਅਨੁਪਾਤ ਠੀਕ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਪੜ੍ਹਨ ਸਬੰਧੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All