ਆਮ ਆਦਮੀ ਪਾਰਟੀ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ
ਰੋਸ ਪ੍ਰਦਰਸ਼ਨ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਸ਼ਸ਼ੀਪਾਲ ਜੈਨ
ਖਰੜ, 5 ਅਕਤੂਬਰ
ਆਮ ਆਦਮੀ ਪਾਰਟੀ ਦੀ ਹਲਕਾ ਖਰੜ ਇਕਾਈ ਨੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਅੱਜ ਇਥੇ ਪੁਤਲੇ ਫੂਕੇ। ਖਰੜ ਬੱਸ ਸਟੈਂਡ ’ਤੇ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਦੌਰਾਨ ਸਰਕਾਰ ਵਿਰੋਧੀ ਨਾਅਰੇ ਵੀ ਲਗਾਏ ਗਏ ਅਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਨੇ ਭਾਜਪਾ ਦਾ ਅਸਲੀ ਚਿਹਰਾ ਦੇਸ਼ ਵਾਸੀਆਂ ਅੱਗੇ ਬੇਪਰਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਹੋ ਰਹੇ ਧੱਕੇ ਦੀ ਭਾਜਪਾ ਨੂੰ ਵੱਡੀ ਕੀਮਤ ਚੁਕਾਉਣੀ ਪਵੇਗੀ।
ਇਸ ਮੌਕੇ ਰਾਮ ਸਵਰੂਪ, ਜਤਿੰਦਰ ਰਾਣਾ, ਕੁਲਵੰਤ ਗਿੱਲ, ਹਰਪ੍ਰੀਤ ਕੌਰ, ਹਰਜੀਤ ਬੰਟੀ, ਇਕਬਾਲ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ ਆਦਿ ਮੌਜੂਦ ਸਨ।
ਕੈਪਸ਼ਨ- ਖਰੜ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਪੁਤਲੇ ਸਾੜਦੇ ਹੋਏ ‘ਆਪ’ ਕਾਰਕੁਨ।