ਕਜਹੇੜੀ ਦੀ ਦੁਕਾਨ ਵਿੱਚੋਂ ਲੱਖਾਂ ਰੁਪਏ ਚੋਰੀ
ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 19 ਜੂਨ ਇੱਥੋਂ ਦੇ ਸੈਕਟਰ-52 ਸਥਿਤ ਕਜਹੇੜੀ ਦੀ ਦੁਕਾਨ ਵਿੱਚੋਂ ਲੱਖਾਂ ਰੁਪਏ ਦੀ ਨਗ਼ਦੀ ਚੋਰੀ ਹੋ ਗਈ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-36 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।...
Advertisement
ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 19 ਜੂਨ
Advertisement
ਇੱਥੋਂ ਦੇ ਸੈਕਟਰ-52 ਸਥਿਤ ਕਜਹੇੜੀ ਦੀ ਦੁਕਾਨ ਵਿੱਚੋਂ ਲੱਖਾਂ ਰੁਪਏ ਦੀ ਨਗ਼ਦੀ ਚੋਰੀ ਹੋ ਗਈ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-36 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਦਵਿੰਦਰ ਸਿੰਘ ਵਾਸੀ ਮੁਹਾਲੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਕਜਹੇੜੀ ਵਿੱਚ ਦੁਕਾਨ ਕਰਦਾ ਹੈ, ਕੋਈ ਰਾਤ ਸਮੇਂ ਦੁਕਾਨ ਦਾ ਜ਼ਿੰਦਾ ਤੋੜ ਕੇ 3.92 ਲੱਖ ਰੁਪਏ ਦੀ ਨਗ਼ਦੀ, ਚੈੱਕ ਬੁੱਕ ਤੇ ਹੋਰ ਜ਼ਰੂਰੀ ਦਸਤਾਵੇਜ਼ ਚੋਰੀ ਕਰਕੇ ਫਰਾਰ ਹੋ ਗਿਆ ਹੈ। ਥਾਣਾ ਸੈਕਟਰ-36 ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
Advertisement