ਸਰਬਜੀਤ ਸਿੰਘ ਭੱਟੀ
ਲਾਲੜੂ, 28 ਜਨਵਰੀ
ਸਰਬੱਤ ਦਾ ਭਲਾ ਦਸਮੇਸ਼ ਗਰੁੱਪ ਤੇ ਲੋਕ ਭਲਾਈ ਸੰਸਥਾ ਲਾਲੜੂ ਵਲੋਂ ਕੇਂਦਰ ਸਰਕਾਰ ਦੀ ਕਿਸਾਨ ਮਾਰੂ ਨੀਤੀਆਂ ਦੇ ਰੋਸ ਵਜੋਂ ਲਾਲੜੂ ਮੰਡੀ ਦੇ ਮੁੱਖ ਬਾਜ਼ਾਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਸੰਸਥਾ ਦੇ ਪ੍ਰਧਾਨ ਹਰਵਿੰਦਰ ਸਿੰਘ ਝਰਮੜੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਜਿਹੜੇ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਹਨ ਉਹ ਕਿਸਾਨ ਵਿਰੋਧੀ ਹਨ, ਜਿਸ ਕਾਰਨ ਲੋਕਾਂ ਵਿੱਚ ਰੋਸ ਹੈ। ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਸੰਸਥਾ ਦੇ ਪ੍ਰਧਾਨ ਹਰਵਿੰਦਰ ਸਿੰਘ ਝਰਮੜੀ, ਲਵਲੀ ਕੌਰ, ਰਾਜਵਿੰਦਰ ਕੌਰ, ਚਰਨਜੀਤ ਕੌਰ, ਮੁਕੇਸ਼ ਦੇਵੀ, ਕਰਮਜੀਤ ਕੌਰ, ਪਰਮਜੀਤ ਕੌਰ, ਪ੍ਰੀਤ ਕੌਰ, ਨਵਜੌਤ ਕੌਰ, ਗੁਰਮੀਤ ਸਿੰਘ, ਭੁਪਿੰਦਰ ਸਿੰਘ, ਸਰਬਜੀਤ ਸਿੰਘ ਅਤੇ ਮੋਹਨ ਸਿੰਘ ਫੌਜੀ ਮੌਜੂਦ ਸਨ।