ਜਾਨ ਤਲੀ ’ਤੇ ਰੱਖ ਪੜ੍ਹਨ ਜਾਂਦੇ ਨੇ ਲਾਲੜੂ ਸਕੂਲ ਦੇ ਪਾੜ੍ਹੇ

ਜਾਨ ਤਲੀ ’ਤੇ ਰੱਖ ਪੜ੍ਹਨ ਜਾਂਦੇ ਨੇ ਲਾਲੜੂ ਸਕੂਲ ਦੇ ਪਾੜ੍ਹੇ

ਛੇ-ਮਾਰਗੀ ਮੁੱਖ ਮਾਰਗ ਪਾਰ ਕਰਦੇ ਹੋਏ ਵਿਦਿਆਰਥੀ।

ਸਰਬਜੀਤ ਸਿੰਘ ਭੱਟੀ

ਲਾਲੜੂ, 27 ਅਕਤੂਬਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਲੜੂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਥਿਤ ਹੋਣ ਕਾਰਨ ਹਜ਼ਾਰਾਂ ਬੱਚੇ ਹਰ ਰੋਜ਼ ਜਾਨ ਤਲੀ ’ਤੇ ਰੱਖ ਕੇ ਛੇ ਮਾਰਗੀ ਮੁੱਖ ਮਾਰਗ ਪਾਰ ਕਰ ਕੇ ਪੜ੍ਹਨ ਲਈ ਆਉਂਦੇ ਹਨ। ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਕੂਲ ਦੇ ਸਾਹਮਣੇ ਬੱਚਿਆਂ ਦੇ ਆਉਣ-ਜਾਣ ਲਈ ਅੰਡਰ ਜਾਂ ਓਵਰਬ੍ਰਿਜ ਬਣਾਇਆ ਜਾਵੇ।

ਜਾਣਕਾਰੀ ਮੁਤਾਬਿਕ ਉਕਤ ਸਕੂਲ ਵਿੱਚ ਲਗਭਗ 2000 ਬੱਚੇ ਹਰ ਰੋਜ਼ ਪੜ੍ਹਨ ਲਈ ਛੇ ਮਾਰਗੀ ਸੜਕ ਨੂੰ ਪਾਰ ਕਰ ਕੇ ਜਾਂਦੇ ਹਨ। ਮੁੱਖ ਮਾਰਗ ਦੀ ਤੇਜ਼ ਰਫ਼ਤਾਰ ਤੇ ਟਰੈਫਿਕ ਕਾਰਨ ਹਰ ਵੇਲੇ ਖ਼ਤਰਾ ਬਣਿਆ ਰਹਿੰਦਾ ਹੈ। ਹਰਿਆਣਾ ਰੋਡਵੇਜ਼ ਦੀਆਂ ਤੇਜ਼ ਰਫ਼ਤਾਰ ਬੱਸਾਂ ਕਾਰਨ ਪਹਿਲਾਂ ਵੀ ਸੜਕ ਪਾਰ ਕਰਦੇ ਸਮੇਂ ਕਈ ਹਾਦਸੇ ਵਾਪਰ ਚੁੱਕੇ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਕੋਈ ਸਬਕ ਨਹੀਂ ਲੈ ਰਿਹਾ। ਇਲਾਕਾ ਵਾਸੀ ਮਜਬੂਰੀਵੱਸ ਆਪਣੇ ਬੱਚਿਆ ਨੂੰ ਹਰ ਰੋਜ਼ ਖਤਰੇ ਵਿੱਚ ਪਾ ਕੇ ਸਕੂਲ ਭੇਜ ਰਹੇ ਹਨ। ਸਮਾਜ ਸੇਵੀ ਆਗੂ ਗੁਰਨਾਮ ਸਿੰਘ ਮਹਿਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਸਕੂਲ ਦੇ ਸਾਹਮਣੇ ਅੰਡਰਬ੍ਰਿਜ ਜਾਂ ਲੋਹੇ ਦੀਆਂ ਪੌੜੀਆਂ ਵਾਲਾ ਪੁਲ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਤੋਂ ਕਾਫੀ ਦੂਰ ਆਈਟੀਆਈ ਚੌਕ ਅਤੇ ਮੁੱਖ ਬਾਜ਼ਾਰ ਨੇੜੇ ਸੜਕ ਪਾਰ ਕਰਨ ਲਈ ਲਾਂਘਾ ਬਣਿਆ ਹੈ, ਜੋ ਦੂਰ ਹੋਣ ਕਾਰਨ ਬੱਚਿਆਂ ਦੀ ਪਹੁੰਚ ਤੋਂ ਪਰੇ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਸ਼ਹਿਰ

View All