DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਮੀਨ ਐਕੁਆਇਰ ਮਾਮਲਾ: ਬਾਜਵਾ ਨੇ ਮੁੱਖ ਮੰਤਰੀ ਮਾਨ ਨੂੰ ਘੇਰਿਆ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਜ਼ਬਰਦਸਤੀ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ। ਪੁੱਡਾ ਭਵਨ (PUDA Bhawan) ਦੇ ਬਾਹਰ...

  • fb
  • twitter
  • whatsapp
  • whatsapp
Advertisement

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਜ਼ਬਰਦਸਤੀ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ। ਪੁੱਡਾ ਭਵਨ (PUDA Bhawan) ਦੇ ਬਾਹਰ 'ਆਪ' ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਪਣਾ ਬਿਨਾਂ ਸ਼ਰਤ ਸਮਰਥਨ ਦਿੰਦੇ ਹੋਏ ਬਾਜਵਾ ਦੇ ਨਾਲ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਸ਼ਾਮਲ ਹੋਏ।

ਬਾਜਵਾ ਨੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਗਮਾਡਾ (GMADA) 'ਤੇ ਮੁਹਾਲੀ ਦੇ ਪਿੰਡਾਂ ਵਿੱਚ ਉਪਜਾਊ ਖੇਤੀਯੋਗ ਜ਼ਮੀਨ ਨੂੰ ਜ਼ਬਰਦਸਤੀ ਐਕੁਆਇ ਕਰਕੇ "ਜ਼ਮੀਨ ਲੁੱਟਣ ਵਾਲਾ ਸ਼ਾਸਨ" ਚਲਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਿਆਂ, ਪਾਰਦਰਸ਼ਤਾ ਅਤੇ ਸਹਿਮਤੀ ਦੇ ਸਿਧਾਂਤਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਇਸ ਦੀ ਬਜਾਏ ਜ਼ਬਰਦਸਤੀ ਅਤੇ ਧੱਕੇਸ਼ਾਹੀ ਦਾ ਸਹਾਰਾ ਲੈ ਰਹੀ ਹੈ।

Advertisement

ਬਾਜਵਾ ਨੇ ਕਿਹਾ, “ਇਹ ਉਨ੍ਹਾਂ ਕਿਸਾਨਾਂ ਨਾਲ ਸਿੱਧਾ ਧੋਖਾ ਹੈ ਜਿਨ੍ਹਾਂ ਨੇ ਭਗਵੰਤ ਮਾਨ ਨੂੰ ਸੱਤਾ ਵਿੱਚ ਲਿਆਂਦਾ। ਸੱਤਾ ਦੇ ਨਸ਼ੇ ਵਿੱਚ ਚੂਰ ਮੁੱਖ ਮੰਤਰੀ ਨੇ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਅੱਖਾਂ ਮੀਟ ਲਈਆਂ ਹਨ।”

Advertisement

ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਬਾਜਵਾ ਨੇ ਦੁਹਰਾਇਆ ਕਿ ਮਨਮੋਹਨ ਸਿੰਘ ਸਰਕਾਰ ਦੇ ਅਧੀਨ ਬਣਾਏ ਗਏ 'ਜ਼ਮੀਨ ਪ੍ਰਾਪਤੀ, ਮੁੜ ਵਸੇਬਾ ਅਤੇ ਮੁੜ ਸਥਾਪਨਾ ਵਿੱਚ ਉਚਿਤ ਮੁਆਵਜ਼ੇ ਅਤੇ ਪਾਰਦਰਸ਼ਤਾ ਦਾ ਅਧਿਕਾਰ ਐਕਟ, 2013' (LARR Act, 2013) ਦੇ ਪ੍ਰਬੰਧਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਇੱਕ ਏਕੜ ਜ਼ਮੀਨ ਵੀ ਐਕੁਆਇਰ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਯੋਗ ਮੁਆਵਜ਼ੇ ਤੇ ਸਹੀ ਮੁੜ ਵਸੇਬੇ ਦਾ ਭਰੋਸਾ ਦਿੱਤਾ।

ਸਰਕਾਰ ਦੀਆਂ ਵਾਰ-ਵਾਰ ਨੀਤੀਗਤ ਅਸਫਲਤਾਵਾਂ ’ਤੇ ਨਿਸ਼ਾਨਾ ਸਾਧਦੇ ਹੋਏ ਬਾਜਵਾ ਨੇ ਕਿਹਾ ਕਿ ਮੁੱਖ ਫੈਸਲਿਆਂ ਨੂੰ ਕਾਨੂੰਨੀ ਅੜਚਨਾਂ ਦਾ ਸਾਹਮਣਾ ਕਰਨਾ ਪਿਆ ਹੈ। 65,000 ਏਕੜ ਦੀ ਪ੍ਰਸਤਾਵਿਤ ਲੈਂਡ ਪੂਲਿੰਗ ਅਤੇ ਫਾਰਮ ਹਾਊਸ ਨੀਤੀ 'ਤੇ ਐਨਜੀਟੀ (NGT) ਨੇ ਰੋਕ ਲਗਾ ਦਿੱਤੀ ਹੈ, ਜਿਸ ਨੇ ਗੰਭੀਰ ਵਾਤਾਵਰਣ ਅਤੇ ਪ੍ਰਕਿਰਿਆ ਸੰਬੰਧੀ ਕਮੀਆਂ ਨੂੰ ਉਜਾਗਰ ਕੀਤਾ ਹੈ।

ਉਨ੍ਹਾਂ ਕਿਹਾ ਐੱਫਐੱਸਆਈ (FSI) ਵਧਾਉਣ ਵਾਲੇ ਪੰਜਾਬ ਯੂਨੀਫਾਈਡ ਬਿਲਡਿੰਗ ਨਿਯਮਾਂ ਨੂੰ ਵੀ ਰੋਕ ਦਿੱਤਾ ਗਿਆ ਸੀ, ਜਦੋਂ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੀ ਐੱਸ ਪੀ ਸੀ ਐੱਲ (PSPCL) ਦੀ 50 ਏਕੜ ਜ਼ਮੀਨ ਦੀ ਵਿਕਰੀ 'ਤੇ ਰੋਕ ਲਗਾ ਦਿੱਤੀ ਸੀ — ਜੋ ਸਪੱਸ਼ਟ ਤੌਰ 'ਤੇ ਮਾਨ ਸਰਕਾਰ ਦੇ ਮਨਮਾਨੇ ਅਤੇ ਲੋਕ ਵਿਰੋਧੀ ਕੰਮਕਾਜ ਨੂੰ ਦਰਸਾਉਂਦਾ ਹੈ।

ਆਪਣੇ ਸਮਰਥਨ ਦੀ ਪੁਸ਼ਟੀ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨ ਭਾਈਚਾਰੇ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਕਿਸਾਨਾਂ ਦੀ ਜ਼ਮੀਨ ਦੀ ਇਸ ਦਿਨ ਦਿਹਾੜੇ ਡਕੈਤੀ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਜ਼ਬਰਦਸਤੀ ਜ਼ਮੀਨ ਐਕੁਆਇਰ ਕਰਨੀ ਤੁਰੰਤ ਬੰਦ ਕਰੇ ਅਤੇ ਸਾਰਥਕ ਗੱਲਬਾਤ ਸ਼ੁਰੂ ਕਰੇ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਾਂਗਰਸ ਪਾਰਟੀ ਦੇ ਪੂਰੇ ਸਮਰਥਨ ਨਾਲ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Advertisement
×