ਲੈਂਡ ਪੂਲਿੰਗ ਪਾਲਿਸੀ: ਭਾਜਪਾ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਦਾ ਰੂਪਨਗਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਕਿਸਾਨਾਂ ਤੇ ਮਜ਼ਦੂਰਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸੇ ਕੜੀ ਅਧੀਨ...
Advertisement
ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਦਾ ਰੂਪਨਗਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਕਿਸਾਨਾਂ ਤੇ ਮਜ਼ਦੂਰਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸੇ ਕੜੀ ਅਧੀਨ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਅਧੀਨ ਭਾਜਪਾ ਵਰਕਰਾਂ ਨੇ ਰੈਲੋਂ ਪਿੰਡ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਨਾਲ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਦਿਆਂ ਹੋਇਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲਾਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੁਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਜਬਰਦਸਤੀ ਖੋਹਣਾ ਚਾਹੁੰਦੀ ਹੈ, ਪਰ ਉਨ੍ਹਾਂ ਦੀ ਪਾਰਟੀ ਅਜਿਹਾ ਹੋਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਤੇ ਮਜ਼ਦੂਰਾਂ ਨਾਲ ਡਟ ਕੇ ਖੜ੍ਹੇ ਹਨ ਅਤੇ ਸਰਕਾਰ ਨੂੰ ਜਬਰਦਸਤੀ ਕਿਸਾਨਾਂ ਦੀ ਜ਼ਮੀਨ ’ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ।
Advertisement
Advertisement