ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Land Pooling Policy: ਲੈਂਡ ਪੂਲਿੰਗ ਨੀਤੀ ਖ਼ਿਲਾਫ਼ ‘ਪੰਜਾਬ ਬਚਾਓ ਤੇ ਕਿਸਾਨ ਬਚਾਓ’ ਯਾਤਰਾ ਕੱਢੇਗੀ ਭਾਜਪਾ

ਯਾਤਰਾ 17 ਅਗਸਤ ਨੂੰ ਪਟਿਆਲਾ ਤੋਂ ਸ਼ੁਰੂ ਹੋ ਕੇ 5 ਸਤੰਬਰ ਨੂੰ ਪਠਾਨਕੋਟ ਵਿੱਚ ਕੀਤੀ ਜਾਵੇਗੀ ਖਤਮ
ਪ੍ਰੈਸ ਕਾਨਫਰੰਸ ਵਿਚ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ।
Advertisement

ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਖਿਲਾਫ ਭਾਜਪਾ ਨੇ ਵੀ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ। ਇਸ ਨੀਤੀ ਦੇ ਵਿਰੋਧ ਵਿੱਚ ਭਾਜਪਾ ਵੱਲੋਂ 17 ਅਗਸਤ ਤੋਂ ਪੰਜਾਬ ਭਰ ਵਿੱਚ ‘ਪੰਜਾਬ ਬਚਾਓ ਅਤੇ ਕਿਸਾਨ ਬਚਾਓ’ ਯਾਤਰਾ ਕੱਢੀ ਜਾਵੇਗੀ।

ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ, ਅਨਿਲ ਸਰੀਨ ਅਤੇ ਵਿਨੀਤ ਜੋਸ਼ੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਢਿੱਲੋ ਨੇ ਕਿਹਾ ਕਿ ਭਾਜਪਾ ਵੱਲੋਂ 17 ਅਗਸਤ ਨੂੰ ਪਟਿਆਲਾ ਤੋਂ ‘ਪੰਜਾਬ ਬਚਾਓ ਅਤੇ ਕਿਸਾਨ ਬਚਾਓ’ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ।

Advertisement

ਉਨ੍ਹਾਂ ਕਿਹਾ ਕਿ ਇਹ ਯਾਤਰਾ 5 ਸਤੰਬਰ ਨੂੰ ਪਠਾਨਕੋਟ ਵਿੱਚ ਸਮਾਪਤ ਕੀਤੀ ਜਾਵੇਗੀ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰਾਹੀ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤਬਾਹ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ।

Advertisement