ਲੈਂਡ ਪੂਲਿੰਗ ਨੀਤੀ ਸੂਬੇ ਦੇ ਹੱਕ ’ਚ ਨਹੀਂ: ਪੁਰਖਾਲਵੀ
ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਖਰੜ ਦੇ ਅਕਾਲੀ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਤੋੜ ਕੇ...
Advertisement
ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਖਰੜ ਦੇ ਅਕਾਲੀ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਤੋੜ ਕੇ ਕਾਂਗਰਸ ਅਤੇ ‘ਆਪ’ ਦੀ ਸਰਕਾਰ ਨੇ ਸੂਬੇ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ। ਇਸ ਮੌਕੇ ਪੁੱਜੇ ਪਾਰਟੀ ਦੇ ਮੁੱਖ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਨੇ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਲੋਕਾਂ ਦੇ ਹੱਕ ’ਚ ਨਹੀਂ। ਇਸ ਵਿਰੁੱਧ ਪਾਰਟੀ ਇੱਕ ਵਿਆਪਕ ਸੰਘਰਸ ਦੀ ਰੂਪ ਰੇਖਾ ਵੀ ਤਿਆਰ ਕਰਨ ਵਿੱਚ ਲੱਗੀ ਹੋਈ ਹੈ। ਸ੍ਰੀ ਪੁਰਖਾਲਵੀ ਅਤੇ ਚੌਧਰੀ ਸਿਆਮ ਲਾਲ ਨੇ ਵਿਧਾਨ ਸਭਾ ਹਲਕਾ ਖਰੜ ਵਿੱਚ ਚਲਾਈ ਜਾਣ ਵਾਲੀ ‘ਪਰਾਊਡ ਟੂ ਬੀ ਅਕਾਲੀ- ਮੈਨੂੰ ਮਾਣ ਅਕਾਲੀ ਹੋਣ’ ’ਤੇ ਮੁਹਿੰਮ ਦਾ ਆਗਾਜ਼ ਕਰਦਿਆਂ ਗੱਡੀਆਂ ਉੱਤੇ ਸਟਿੱਕਰ ਲਾਏ।
Advertisement
Advertisement
×