ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Land Pooling Policy: ਪੰਜਾਬ ਮੰਤਰੀ ਮੰਡਲ ਵੱਲੋਂ ਲੈਂਡ ਪੂਲਿੰਗ ਨੀਤੀ ’ਚ ਤਬਦੀਲੀਆਂ ਨੂੰ ਮਨਜ਼ੂਰੀ

ਕਲੋਨੀ ਦੀ ਡਿਵੈਲਪਮੈਂਟ ਹੋਣ ਤੱਕ ਕਿਸਾਨ ਜ਼ਮੀਨ 'ਤੇ ਕਰ ਸਕਣਗੇ ਵਾਹੀ; 50 ਹਜ਼ਾਰ ਰੁਪਏ ਪ੍ਰਤੀ ਏਕੜ ਸਾਲਾਨਾ ਦੇਣ ਦਾ ਕੀਤਾ ਫ਼ੈਸਲਾ
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਿੱਚ ਕੁਝ ਬਦਲਾਅ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਵੈ-ਇੱਛਾ ਨਾਲ ਜ਼ਮੀਨ ਦੇਣ ਵਾਲੇ ਕਿਸਾਨਾਂ ਨੂੰ ਕਲੋਨੀ ਦੇ ਵਿਕਸਿਤ ਹੋਣ ਤੱਕ ਉਥੇ ਵਾਹੀ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਸਾਲਾਨਾ ਮੁਆਵਜ਼ਾ ਦਿੱਤਾ ਜਾਵੇਗਾ, ਜਦੋਂ ਕਿ ਜ਼ਮੀਨ ਦਾ ਕਬਜ਼ਾ ਲੈਣ ਤੋਂ ਬਾਅਦ ਉਸ ਨੂੰ ਇਕ ਲੱਖ ਰੁਪਏ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਡਿਵੈਲਪਮੈਂਟ ਵਿੱਚ ਦੇਰੀ ਹੋਣ ’ਤੇ ਕਿਸਾਨਾਂ ਨੂੰ ਹਰ ਸਾਲ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ 10 ਫ਼ੀਸਦ ਦਾ ਵਾਧਾ ਕੀਤਾ ਜਾਵੇਗਾ।

Advertisement

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇੱਕ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਸਵੈ-ਇੱਛਾ ਨਾਲ ਜ਼ਮੀਨ ਦੇਣ ’ਤੇ ਰਿਹਾਇਸ਼ੀ ਅਤੇ ਵਪਾਰਕ ਜ਼ਮੀਨ ਦੇਣ ਦੀ ਤਜਵੀਜ਼ ਰੱਖੀ ਗਈ ਹੈ। ਸ੍ਰੀ ਮਾਨ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂਕਿ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲੈਣ ਲੱਗੀ ਹੋਈ ਹੈ।

ਉਹਨਾਂ ਕਿਹਾ ਕਿ ਹਰਿਆਣਾ ਵਿੱਚ ਇਸ ਸਮੇਂ ਇੱਕ ਵੀ ਗੈਰਕਾਨੂੰਨੀ ਕਲੋਨੀ ਨਹੀਂ ਹੈ ਜਦੋਂ ਕਿ ਪੰਜਾਬ ਵਿੱਚ 30 ਹਜ਼ਾਰ ਗੈਰਕਾਨੂੰਨੀ ਕਲੋਨੀਆਂ ਹਨ। ਪੰਜਾਬ ਸਰਕਾਰ ਵੱਲੋਂ ਇਹਨਾਂ ਗੈਰਕਾਨੂੰਨੀ ਕਲੋਨੀਆਂ ਨੂੰ ਖਤਮ ਕਰਨ ਲਈ ਇਹ ਇਤਿਹਾਸਿਕ ਕਦਮ ਚੁੱਕਿਆ ਗਿਆ ਹੈ।

Advertisement