ਡਿਫਾਲਟਰਾਂ ਲਈ ਬਕਾਏ ਜਮ੍ਹਾਂ ਕਰਵਾਉਣ ਦਾ ਆਖਰੀ ਮੌਕਾ
ਸ਼ਹਿਰ ਦੇ ਸਟਰੀਟ ਵੈਂਡਰਾਂ ਦਾ ਸਮਰਥਨ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਬਕਾਇਆਂ ਦਾ ਭੁਗਤਾਨ ਨਾ ਕਰਨ ਕਰਕੇ ਆਪਣੇ ਵੈਂਡਿੰਗ ਲਾਇਸੈਂਸ ਗੁਆ ਚੁੱਕੇ ਵੈਂਡਰਾਂ ਨੂੰ ਭੁਗਤਾਨ ਕਰਨ ਲਈ ਆਖਰੀ ਮੌਕਾ...
Advertisement
ਸ਼ਹਿਰ ਦੇ ਸਟਰੀਟ ਵੈਂਡਰਾਂ ਦਾ ਸਮਰਥਨ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਬਕਾਇਆਂ ਦਾ ਭੁਗਤਾਨ ਨਾ ਕਰਨ ਕਰਕੇ ਆਪਣੇ ਵੈਂਡਿੰਗ ਲਾਇਸੈਂਸ ਗੁਆ ਚੁੱਕੇ ਵੈਂਡਰਾਂ ਨੂੰ ਭੁਗਤਾਨ ਕਰਨ ਲਈ ਆਖਰੀ ਮੌਕਾ ਦਿੱਤਾ ਹੈ। ਮੇਅਰ ਹਰਪ੍ਰੀਤ ਕੌਰ ਬਬਲਾ ਨੇ ਅੱਜ 212 ਪ੍ਰਭਾਵਿਤ ਵੈਂਡਰਾਂ ਦੀਆਂ ਅਪੀਲਾਂ ਦਾ ਨਿਬੇੜਾ ਕਰਦਿਆਂ ਡਿਫਾਲਟਰਾਂ ਲਈ ਤਿੰਨ ਮਹੀਨਿਆਂ ਦੀ ਮਿਆਦ ਦੇ ਅੰਦਰ ਆਪਣੇ ਬਕਾਏ ਨੂੰ ਨਿਯਮਿਤ ਕਰਨ ਦਾ ਆਖਰੀ ਮੌਕਾ ਐਲਾਨਿਆ। ਬਕਾਏ ਦਾ ਭੁਗਤਾਨ ਕਰਨ ਵਾਲੇ ਵੈਂਡਰਾਂ ਦੇ ਲਾਇਸੈਂਸ ਬਹਾਲ ਕਰ ਦਿੱਤੇ ਜਾਣਗੇ। ਹਾਲਾਂਕਿ ਇਨ੍ਹਾਂ ਆਖਰੀ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਲਾਇਸੈਂਸ ਸਥਾਈ ਤੌਰ ’ਤੇ ਰੱਦ ਕਰ ਦਿੱਤੇ ਜਾਣਗੇ।
Advertisement
Advertisement
