ਖੱਟਰ ਦੀ ਰਿਹਾਇਸ਼ ਘੇਰਨ ਜਾ ਰਹੇ ਵੋਕੇਸ਼ਨਲ ਅਧਿਆਪਕਾਂ ’ਤੇ ਲਾਠੀਚਾਰਜ

ਖੱਟਰ ਦੀ ਰਿਹਾਇਸ਼ ਘੇਰਨ ਜਾ ਰਹੇ ਵੋਕੇਸ਼ਨਲ ਅਧਿਆਪਕਾਂ ’ਤੇ ਲਾਠੀਚਾਰਜ

ਪੰਚਕੂਲਾ ਵਿੱਚ ਵੋਕੇਸ਼ਨਲ ਅਧਿਆਪਕਾਂ ’ਤੇ ਲਾਠੀਚਾਰਜ ਕਰਦੀ ਹੋਈ ਪੁਲੀਸ।

ਪੀ ਪੀ ਵਰਮਾ

ਪੰਚਕੂਲਾ, 25 ਅਕਤੂਬਰ

ਵੋਕੇਸ਼ਨਲ ਟੀਚਰਜ਼ ਐਸੋਸੀਏਸ਼ਨ ਹਰਿਆਣਾ ਵੱਲੋਂ ਐਲਾਨੇ ਗਏ ਤਿੰਨ ਦਿਨਾ ਮਹਾਂਅੰਦੋਲਨ ਦੇ ਪਹਿਲੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜਾ ਰਹੇ ਸੈਂਕੜੇ ਵੋਕੇਸ਼ਨਲ ਅਧਿਆਪਕਾਂ ਨੂੰ ਪੁਲੀਸ ਨੇ ਇੱਥੇ ਹਾਊਸਿੰਗ ਬੋਰਡ ਚੌਕ ’ਤੇ ਰੋਕ ਲਿਆ ਤੇ ਜਦੋਂ ਅਧਿਆਪਕਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ’ਤੇ ਲਾਠੀਚਾਰਜ ਤੋਂ ਇਲਾਵਾ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਤੇ ਕਈ ਅਧਿਆਪਕਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸ਼ਾਮ ਲਗਪਗ ਪੌਣੇ 4 ਵਜੇ ਵੋਕੇਸ਼ਨਲ ਅਧਿਆਪਕ ਮੁਜ਼ਾਹਰਾ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਧਰਨੇ ਵਾਲੀ ਥਾਂ ਤੋਂ ਚੱਲ ਪਏ। ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਆਈਟੀਬੀਪੀ ਪੁਲੀਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲੀਸ ਜਵਾਨ ਤਾਇਨਾਤ ਸਨ।

ਮੁਜ਼ਾਹਰਾਕਾਰੀ ਅਧਿਆਪਕਾਂ ਨੂੰ ਹਾਊਸਿੰਗ ਬੋਰਡ ਚੌਕ ’ਤੇ ਬੈਰੀਕੇਡ ਲਾ ਕੇ ਰੋਕ ਲਿਆ ਗਿਆ ਜਿਸ ’ਤੇ ਅਧਿਆਪਕ ਸੜਕ ਦੇ ਵਿਚਕਾਰ ਹੀ ਧਰਨਾ ਦੇਣ ਲਈ ਬੈਠ ਗਏ ਜਿਨ੍ਹਾਂ ਨੂੰ ਦੱਸਿਆ ਗਿਆ ਕਿ ਮੁੱਖ ਮੰਤਰੀ ਚੰਡੀਗੜ੍ਹ ਤੋਂ ਬਾਹਰ ਹਨ। ਇਸ ’ਤੇ ਐਸੋਸੀਏਸ਼ਨ ਦੇ ਪ੍ਰਧਾਨ ਨੇ ਚਾਰ ਸੀਨੀਅਰ ਅਧਿਕਾਰੀਆਂ ਦਾ ਪੈਨਲ ਬਣਾਉਣ ਦੀ ਮੰਗ ਕੀਤੀ ਤਾਂ ਜੋ ਮੰਗਾਂ ਉੱਤੇ ਵਿਚਾਰ ਕਰ ਕੇ ਉਨ੍ਹਾਂ ਦੇ ਹੱਲ ਲਈ ਸਮਾਂ ਤੈਅ ਕੀਤਾ ਜਾ ਸਕੇ। ਕਾਫ਼ੀ ਇੰਤਜ਼ਾਰ ਮਗਰੋਂ ਵੀ ਜਦੋਂ ਪ੍ਰਸ਼ਾਸਨ ਵੱਲੋਂ ਕੋਈ ਠੋਸ ਜੁਆਬ ਨਾ ਮਿਲਿਆ ਤਾਂ ਅਧਿਆਪਕਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਪੁਲੀਸ ਨੇ ਉਨ੍ਹਾਂ ’ਤੇ ਜਲ ਤੋਪਾਂ ਦੇ ਨਾਲ-ਨਾਲ ਲਾਠੀਚਾਰਜ ਵੀ ਕੀਤਾ। ਪੁਲੀਸ ਅਤੇ ਅਧਿਆਪਕਾਂ ਵਿਚਾਲੇ ਕਾਫ਼ੀ ਧੱਕਾ-ਮੁੱਕੀ ਵੀ ਹੋਈ ਤੇ ਪੁਲੀਸ ਨੇ ਕਈ ਅਧਿਆਪਕਾਂ ਨੂੰ ਹਿਰਾਸਤ ’ਚ ਲੈ ਲਿਆ। ਹਾਊਸਿੰਗ ਬੋਰਡ ਚੌਕ ਕੋਲ ਦੋਵੇਂ ਮੁੱਖ ਸੜਕਾਂ ਬੰਦ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੁਲੀਸ ਨੇ ਆਵਾਜਾਈ ਨੂੰ ਹੋਰ ਰਸਤਿਆਂ ਰਾਹੀਂ ਕੱਢਿਆ।

ਵੋਕੇਸ਼ਨਲ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਦੀ ਹੋਈ ਪੁਲੀਸ। -ਫੋਟੋਆਂ: ਰਵੀ ਕੁਮਾਰ

ਮਹਿਲਾ ਅਧਿਆਪਕਾਂ ਵੀ ਵੱਡੀ ਗਿਣਤੀ ’ਚ ਸ਼ਾਮਲ ਹੋਈਆਂ

ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੀਆਂ ਵੋਕੇਸ਼ਨਲ ਅਧਿਆਪਕਾਵਾਂ ਸੈਕਟਰ 5 ਵਿੱਚ ਧਰਨੇ ਵਾਲੀ ਥਾਂ ’ਤੇ ਪੁੱਜੀਆਂ। ਦੁਪਹਿਰ 3 ਵਜੇ ਅਧਿਆਪਕਾਂ ਨੇ ਇੱਕ ਮੀਟਿੰਗ ਕੀਤੀ, ਜਿਸਨੂੰ ਐਸੋਸੀਏਸ਼ਨ ਦੇ ਵੱਖ-ਵੱਖ ਮੈਂਬਰਾਂ ਨੇ ਸੰਬੋਧਨ ਕੀਤਾ। ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਅਨੂਪ ਢਿੱਲੋਂ ਨੇ ਦੱਸਿਆ ਕਿ ਉਹ ਮੰਗਾਂ ਸਬੰਧੀ ਹਰ ਮੰਤਰੀ, ਵਿਧਾਇਕਾਂ ਤੇ ਅਧਿਕਾਰੀਆਂ ਕੋਲ ਜਾ ਚੁੱਕੇ ਹਨ ਪਰ ਉਨ੍ਹਾਂ ਨੂੰ ਹਰ ਵਾਰ ਭਰੋਸਾ ਦੇ ਕੇ ਤੋਰ ਦਿੱਤਾ ਜਾਂਦਾ ਹੈ। ਇੱਕ ਹੀ ਪ੍ਰਾਜੈਕਟ ਤਹਿਤ ਇੱਕ ਹੀ ਸਕੂਲ ਵਿੱਚ ਦੋ ਤਰ੍ਹਾਂ ਦੇ ਵੋਕੇਸ਼ਨਲ ਅਧਿਆਪਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All