ਖਰੜ: ਕਰੋਨਾ ਕਾਲ ਦੌਰਾਨ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਮਾਨਸਿਕ ਸਿਹਤ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਸੀਯੂ-ਏਡ ਤਹਿਤ ‘ਸੀਯੂ ਕੋਵਿਡ ਕੇਅਰ’ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਵੱਲੋਂ ਕੀਤਾ ਗਿਆ। ਕਰੋਨਾ ਕਾਲ ’ਚ ਮਹਾਮਾਰੀ ਸਬੰਧੀ ਸਾਵਧਾਨੀਆਂ, ਇਲਾਜ ਅਤੇ ਮਾਨਸਿਕ ਰੋਗਾਂ ਤੋਂ ਬਚਣ ਸਬੰਧੀ ਕਾਊਂਸਲਿੰਗ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ‘ਸੀਯੂ ਕੋਵਿਡ ਕੇਅਰ’ ਤਹਿਤ ਨਿਵੇਕਲੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ 1800 203 0019 ਟੌਲ ਫ਼੍ਰੀ ਨੰਬਰ ਜਾਰੀ ਕੀਤਾ ਗਿਆ ਹੈ। -ਪੱਤਰ ਪ੍ਰੇਰਕ