DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Guru Ravidas Ji ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ ਦਾ ਆਗਾਜ਼

ਗੁਰੂ ਰਵਿਦਾਸ ਦੇ ਜੀਵਨ ਫਲਸਫ਼ੇ ਅਤੇ ਸਮਾਜ ਸੁਧਾਰ ਨੂੰ ਘਰ-ਘਰ ਪਹੁੰਚਾਉਣ ਦਾ ਉਪਰਾਲਾ

  • fb
  • twitter
  • whatsapp
  • whatsapp
featured-img featured-img
ਜੁਝਾਰ ਨਗਰ ਵਿੱਚ ਦਸਤਾਵੇਜ਼ੀ ਵੈਨ ਨਾਲ ਵਿਧਾਇਕ ਕੁਲਵੰਤ ਸਿੰਘ ਅਤੇ ਹੋਰ।
Advertisement

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ, ਉਪਦੇਸ਼ਾਂ ਅਤੇ ਸਮਾਜ ਸੁਧਾਰ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਵੈਨ ਦਾ ਅੱਜ ਹਲਕਾ ਮੁਹਾਲੀ ਵਿੱਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਜੁਝਾਰ ਨਗਰ ਤੋਂ ਰਸਮੀ ਆਗਾਜ਼ ਕੀਤਾ ਗਿਆ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਸਤਾਵੇਜ਼ੀ ਵੈਨ ’ਤੇ ਵੱਡੀ ਆਧੁਨਿਕ ਐੱਲ ਈ ਡੀ ਸਕਰੀਨ ਲਗਾਈ ਗਈ ਹੈ, ਜਿਸ ਰਾਹੀਂ ਕਰੀਬ 30 ਮਿੰਟ ਦੀ ਸੰਖੇਪ, ਅਰਥਪੂਰਨ ਅਤੇ ਪ੍ਰਭਾਵਸ਼ਾਲੀ ਦਸਤਾਵੇਜ਼ੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ।

Advertisement

ਵਿਧਾਇਕ ਨੇ ਦੱਸਿਆ ਕਿ ਇਹ ਦਸਤਾਵੇਜ਼ੀ ਵੈਨ ਹਰ ਰੋਜ਼ ਹਲਕੇ ਦੇ ਦੋ ਪਿੰਡਾਂ ਵਿੱਚ ਜਾ ਕੇ ਦਸਤਾਵੇਜ਼ੀ ਦਾ ਪ੍ਰਦਰਸ਼ਨ ਕਰੇਗੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਜੁਝਾਰ ਨਗਰ ਦੇ ਸਰਪੰਚ ਇਕਬਾਲ ਸਿੰਘ, ਬੜਮਾਜਰਾ ਦੇ ਸਰਪੰਚ ਰਾਜਿੰਦਰ ਸਿੰਘ, ਬੜਮਾਜਰਾ ਕਲੋਨੀ ਦੇ ਸਰਪੰਚ ਗੁਰਨਾਮ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Advertisement

Advertisement
×