ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਤਰਸਯੋਗ: ਚੀਮਾ
ਪੱਤਰ ਪ੍ਰੇਰਕ ਅਮਲੋਹ, 4 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਪਿੰਡ ਚਹਿਲ...
Advertisement
ਪੱਤਰ ਪ੍ਰੇਰਕ
ਅਮਲੋਹ, 4 ਮਾਰਚ
Advertisement
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਪਿੰਡ ਚਹਿਲ ਵਿੱਚ ਇੱਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਉਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਤਰਸਯੋਗ ਹੋਣ ਕਾਰਨ ਪੰਜਾਬ ਵਿੱਚ ਕੋਈ ਉਦਯੋਗ ਲਗਾਉਣ ਲਈ ਤਿਆਰ ਨਹੀਂ। ਡਾ. ਚੀਮਾ ਨੇ ਕਿਹਾ ਕਿ ਇਸ ਸਰਕਾਰ ਸਮੇਂ ਨਸ਼ਾ ਘਰ-ਘਰ ਪਹੁੰਚ ਗਿਆ ਹੈ ਅਤੇ ਸੈਂਕੜੇ ਨੌਜਵਾਨ ਜਾਨਾਂ ਗਵਾ ਚੁੱਕੇ ਹਨ। ਇਸ ਮੌਕੇ ਉਨ੍ਹਾਂ ਜਥੇਦਾਰ ਪ੍ਰਿਥੀਰਾਜ ਸਿੰਘ ਢਿੱਲੋਂ ਦੀ ਬੇਵਕਤੀ ਮੌਤ ’ਤੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕੀਤਾਂ।
Advertisement