ਵਕੀਲਾਂ ਵੱਲੋਂ ਅਣਮਿਥੇ ਸਮੇਂ ਦੀ ਹੜਤਾਲ
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਤਿਆਰੀ ਹੈ। ਇਸ ਸਬੰਧੀ ਖਰੜ ਸਬ ਡਵੀਜਨ ਦੇ 36 ਪਿੰਡਾਂ ਨੂੰ ਰੂਪਨਗਰ ਜ਼ਿਲ੍ਹੇ ਨਾਲ ਜੋੜਣ ਦੀ ਚਰਚਾ ਖ਼ਿਲਾਫ਼ ਖਰੜ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ...
Advertisement
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਤਿਆਰੀ ਹੈ। ਇਸ ਸਬੰਧੀ ਖਰੜ ਸਬ ਡਵੀਜਨ ਦੇ 36 ਪਿੰਡਾਂ ਨੂੰ ਰੂਪਨਗਰ ਜ਼ਿਲ੍ਹੇ ਨਾਲ ਜੋੜਣ ਦੀ ਚਰਚਾ ਖ਼ਿਲਾਫ਼ ਖਰੜ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇੱਥੇ ਅੱਜ ਖਰੜ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੀਪਕ ਸ਼ਰਮਾ ਨੇ ਦੱਸਿਆ ਕਿ ਇਹ ਪਤਾ ਲੱਗਿਆ ਹੈ ਕਿ ਖਰੜ ਦੇ ਘੜੂੰਆਂ ਸਬ-ਤਹਿਸੀਲ ਨਾਲ ਸਬੰਧਿਤ 36 ਪਿੰਡ ਰੂਪਨਗਰ ਜ਼ਿਲ੍ਹੇ ਨਾਲ ਜੋੜ ਦਿੱਤੇ ਜਾਣਗੇ। ਇੰਝ ਹੀ ਕੁਰਾਲੀ ਅਤੇ ਮਾਜਰੀ ਦੇ ਕੁਝ ਖੇਤਰ ਵੀ ਰੂਪਨਗਰ ਜ਼ਿਲ੍ਹੇ ਨਾਲ ਲਗਾਉਣ ਦੇ ਚਰਚੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖਰੜ ਦੀਆਂ ਅਦਾਲਤਾਂ ਦੇ ਕੰਮ ’ਤੇ ਅਸਰ ਪਵੇਗਾ। ਇਸੇ ਮੁੱਦੇ ’ਤੇ ਜ਼ਿਲ੍ਹਾ ਮੁਹਾਲੀ ਬਾਰ ਐਸੋਸੀਏਸ਼ਨ ਅਤੇ ਬਾਰ ਐਸੋਸੀਏਸ਼ਨ ਡੇਰਾਬੱਸੀ ਨੇ ਵੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਦੀਪਕ ਸ਼ਰਮਾ ਨੇ ਦੱਸਿਆ ਕਿ ਭਵਿੱਖ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Advertisement
Advertisement
