ਜ਼ਿਲ੍ਹਾ ਅਦਾਲਤ ’ਚ ਵਕੀਲਾਂ ਦੀ ਹੜਤਾਲ
ਇੱਥੋਂ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਬਾਰ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਅੱਜ ਹੜਤਾਲ ਕੀਤੀ ਗਈ। ਇਸ ਦੌਰਾਨ ਵਕੀਲਾਂ ਨੇ ਅਦਾਲਤੀ ਕੰਮਕਾਜ ਦਾ ਬਾਈਕਾਟ ਕੀਤਾ। ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਥਾਣਾ ਸੈਕਟਰ-31 ਦੀ ਪੁਲੀਸ ਵੱਲੋਂ ਇੱਕ ਵਕੀਲ ਵਿਰੁੱਧ ਕੇਸ ਦਰਜ...
Advertisement
ਇੱਥੋਂ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਬਾਰ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਅੱਜ ਹੜਤਾਲ ਕੀਤੀ ਗਈ। ਇਸ ਦੌਰਾਨ ਵਕੀਲਾਂ ਨੇ ਅਦਾਲਤੀ ਕੰਮਕਾਜ ਦਾ ਬਾਈਕਾਟ ਕੀਤਾ। ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਥਾਣਾ ਸੈਕਟਰ-31 ਦੀ ਪੁਲੀਸ ਵੱਲੋਂ ਇੱਕ ਵਕੀਲ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸ ਦਾ ਬਾਰ ਐਸੋਸੀਏਸ਼ਨ ਵੱਲੋਂ ਵਿਰੋਧ ਕੀਤਾ ਗਿਆ ਹੈ। ਬਾਰ ਐਸੋਸੀਏਸ਼ਨ ਦੇ ਆਗੂਆਂ ਦਾ ਕਹਿਣਾ ਹੈ ਕਿ ਪੁਲੀਸ ਵੱਲੋਂ ਵਕੀਲ ਵਿਰੁੱਧ ਗ਼ਲਤ ਕੇਸ ਦਰਜ ਕਰ ਕੇ ਉਸ ਦੇ ਘਰ ਵਿੱਚ ਛਾਪਾ ਮਾਰਿਆ ਗਿਆ ਹੈ। ਵਕੀਲ ਜੋਨੀ ਦਾ ਕਹਿਣਾ ਹੈ ਕਿ ਪਿੰਡ ਫੈਦਾਂ ਵਿੱਚ ਜ਼ਮੀਨ ’ਤੇ ਕਬਜ਼ਾ ਲੈਣ ਲਈ ਦੋ ਧੜਿਆਂ ਵਿਚਕਾਰ ਝਗੜਾ ਹੋ ਗਿਆ ਸੀ। ਉਹ ਝਗੜਾ ਛੁਡਵਾਉਣ ਲਈ ਉੱਥੇ ਪਹੁੰਚੇ ਸਨ, ਜਿਸ ਦਾ ਵੀਡੀਓ ਉਨ੍ਹਾਂ ਕੋਲ ਹੈ। ਇਸ ਦੇ ਬਾਵਜੂਦ ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਨੇ ਪੁਲੀਸ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ।
Advertisement
Advertisement