ਵਕੀਲਾਂ ਦੀ ਕੰਮ ਛੋੜ ਹੜਤਾਲ
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਦੀ ਅਗਵਾਈ ਵਿੱਚ ਸਮੂਹ ਵਕੀਲਾਂ ਨੇ ਜ਼ਿਲ੍ਹਾ ਅਦਾਲਤ ਅੱਗੇ ਬੈਠ ਕੇ ਰੋਸ ਧਰਨਾ ਦਿੱਤਾ ਅਤੇ ਸਰਕਾਰ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਸਲਾਣਾ ਅਤੇ ਰਾਜਵੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਮੁਕਤਸਰ ਵਿੱਚ ਹਰਮਨਦੀਪ ਸਿੰਘ ਵਕੀਲ ਦਾ ਕੋਈ ਝਗੜਾ ਸੀ ਜਿਸ ਬਾਰੇ ਕਥਿਤ ਸਰਕਾਰ ਸ਼ਹਿ ਕਾਰਨ ਪੁਲੀਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਮੁਕਤਸਰ ਬਾਰ ਐਸੋਸੀਏਸ਼ਨ ਵੱਲੋਂ ਦੁਬਾਰਾ ਹੜਤਾਲ ਦੀ ਕਾਲ ਦਿੱਤੀ ਗਈ ਤਾਂ ਉਹ ਮੁੜ ਹੜਤਾਲ ’ਤੇ ਜਾਣਗੇ ਅਤੇ ਵਕੀਲਾਂ ’ਤੇ ਵਧੀਕੀਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰਦੀਪ ਸਿੰਘ ਧਾਰਨੀ, ਤਜਿੰਦਰ ਸਿੰਘ ਕੰਗ, ਹਰਜੀਤ ਸਿੰਘ ਭੱਲ ਮਾਜਰਾ, ਪੰਡਿਤ ਨਰਿੰਦਰ ਸ਼ਰਮਾ, ਸਮਿਤ ਗੁਪਤਾ, ਕਰਨ ਵਡੇਰਾ, ਕੁਲਵੰਤ ਸਿੰਘ ਖੇੜਾ, ਕੇ ਐੱਸ ਮੋਹੀ, ਪ੍ਰਦੀਪ ਵਰਮਾ, ਸੰਦੀਪ ਵਰਮਾ, ਹਰਕਮਲ ਸਿੰਘ, ਜਸ਼ਨਦੀਪ ਸਿੰਘ, ਰਮਨਦੀਪ ਸਿੰਘ, ਜਤਿੰਦਰ ਕੌਰ, ਰਜਿੰਦਰ ਕੌਰ, ਅਮਨਦੀਪ ਸਿੰਘ ਸੇਖਵਾਂ ਅਤੇ ਅਮਨਦੀਪ ਸਿੰਘ ਚੀਮਾ ਹਾਜ਼ਰ ਸਨ।
