DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਆਰਥੀਆਂ ਦੀ ਸੁਰੱਖਿਆ ’ਚ ਢਿੱਲ ਬਰਦਾਸ਼ਤ ਨਹੀਂ: ਯਾਦਵ

ਵਿਦਿਆਰਥੀਆਂ ਨੂੰ ਸਕੂਲ ਦੇ ਅੰਦਰ ਹੀ ਬੱਸ ਤੋਂ ਉਤਾਰਨ ਦਾ ਪ੍ਰਬੰਧ ਕਰਨ ਦੇ ਆਦੇਸ਼

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਪ੍ਰਾਈਵੇਟ ਸਕੂਲ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਦੇ ਹੋਏ।
Advertisement

ਚੰਡੀਗੜ੍ਹ ਦੇ ਨਿੱਜੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਨ ਲਈ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਵੱਲੋਂ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ।

ਉਨ੍ਹਾਂ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਨ ਅਤੇ ਸਕੂਲ ਟਰਾਂਸਪੋਰਟ ਮੈਨੇਜਮੈਂਟ, ਪਾਰਕਿੰਗ ਖੇਤਰਾਂ ਦੀ ਵਰਤੋਂ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਟਰਾਂਸਪੋਰਟੇਸ਼ਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਕਿ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

​ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਕਈ ਨਾਮੀ ਸਕੂਲਾਂ ਵਿੱਚ ਨਿਰਧਾਰਿਤ ਪਾਰਕਿੰਗ ਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਕਈ ਸਕੂਲਾਂ ਨੇ ਨਕਸ਼ੇ ਦੇ ਉਲਟ ਜਾ ਕੇ ਪਾਰਕਿੰਗ ਵਾਲੀਆਂ ਥਾਵਾਂ ’ਤੇ ਲਾਅਨ, ਖੇਡ ਮੈਦਾਨ, ਸਵਿਮਿੰਗ ਪੂਲ, ਗਾਰਡ ਰੂਮ ਜਾਂ ਸ਼ੈੱਡ ਬਣਾ ਦਿੱਤੇ ਹਨ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਕੂਲ ਦੇ ਨਕਸ਼ੇ ਵਿੱਚ ਪ੍ਰਵਾਨਿਤ ਪਾਰਕਿੰਗ ਖੇਤਰਾਂ ਦੀ ਵਰਤੋਂ ਸਿਰਫ਼ ਪਾਰਕਿੰਗ ਲਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਕੂਲ ਆਉਣ ਅਤੇ ਛੁੱਟੀ ਵੇਲੇ ਬੱਸਾਂ ਵਿੱਚ ਚੜ੍ਹਨ-ਉਤਰਨ ਦੀ ਪ੍ਰਕਿਰਿਆ ਲਾਜ਼ਮੀ ਤੌਰ ’ਤੇ ਸਕੂਲ ਦੇ ਅੰਦਰ ਹੀ ਕੀਤੀ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਸੜਕਾਂ ’ਤੇ ਜਾਮ ਅਤੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਪ੍ਰਕਿਰਿਆ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਿਖਲਾਈ ਪ੍ਰਾਪਤ ਸਟਾਫ਼ ਦੀ ਤਾਇਨਾਤ ਕੀਤਾ ਜਾਵੇ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਸੇਫ ਸਕੂਲ ਟਰੈਂਸਪੋਰਟਸ਼ਨ ਪਾਲਿਸੀ ਨੂੰ ਲਾਗੂ ਕੀਤਾ ਜਾਵੇ।

Advertisement

ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ​ਬਿਲਡਿੰਗ ਪਲਾਨ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਨੂੰ ਪਹਿਲ ਦੇ ਆਧਾਰ ’ਤੇ ਠੀਕ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਯਾਦਵ ਨੇ ਸਕੂਲ ਪ੍ਰਬੰਧਕਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੇਨੀਮੀਆਂ ਨੂੰ ਠੀਕ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੂ ਟੀ ਪ੍ਰਸ਼ਾਸਨ ਵੱਲੋਂ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ। ਇਸ ਦੌਰਾਨ ਕਮੀਆਂ ਪਾਏ ਜਾਣ ਵਾਲਿਆਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
×