ਦਰਸ਼ਨ ਸਿੰਘਸੋਢੀ
ਮੁਹਾਲੀ, 12 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਅੰਤਰਰਾਸ਼ਟਰੀ ਪੁਆਧੀ ਮੰਚ ਵੱਲੋਂ ਇਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਊਢੀ ਦੇ ਬਾਹਰ ਪੁਆਧ ਇਲਾਕੇ (ਮੁਹਾਲੀ) ਦੇ ਸਹਿਯੋਗ ਨਾਲ ਲੜੀਵਾਰ ਭੁੱਖ-ਹੜਤਾਲ ਅੱਜ 6ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਅੱਜ ਅੰਤਰਰਾਸ਼ਟਰੀ ਪੁਆਧੀ ਮੰਚ ਦੇ ਪ੍ਰਮੁੱਖ ਆਗੂ ਤੇ ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਗੁਰਪ੍ਰੀਤ ਸਿੰਘ ਨਿਆਮੀਆਂ, ਕਰਮਜੀਤ ਸਿੰਘ ਚਿੱਲਾ, ਮਨਜੀਤ ਸਿੰਘ ਕਜਹੇੜੀ, ਡਾ. ਗੁਰਮੀਤ ਸਿੰਘ ਬਾਸੀਆਂ ਬੈਦਵਾਨ, ਹਰਦੀਪ ਸਿੰਘ ਬਠਲਾਣਾ, ਪਰਮਦੀਪ ਸਿੰਘ ਬੈਦਵਾਨ ਭੁੱਖ-ਹੜਤਾਲ ’ਤੇ ਬੈਠੇ। ਧਰਨਾਕਾਰੀਆਂ ਦਾ ਹੌਸਲਾ ਵਧਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੀਨੀਅਰ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਪ੍ਰਮੁੱਖ ਆਗੂ ਜੋਗਾ ਸਿੰਘ ਕਜਹੇੜੀ, ਹਰਪ੍ਰੀਤ ਸਿੰਘ ਧਰਮਗੜ੍ਹ, ਭਾਗ ਸਿੰਘ ਕੁਰੜੀ, ਇਕਬਾਲ ਸਿੰਘ ਬੈਰੋਮਾਜਰਾ, ਸੁਰਜੀਤ ਸਿੰਘ, ਨੌਜਵਾਨ ਆਗੂ ਅਮਨ ਬੈਦਵਾਨ, ਨੰਬਰਦਾਰ ਕਰਮਜੀਤ ਸਿੰਘ, ਯੂਥ ਕਲੱਬ ਸੋਹਾਣਾ ਦੇ ਪ੍ਰਧਾਨ ਗੁਰਦੀਪ ਸਿੰਘ ਗੁਰੀ ਵੀ ਧਰਨੇ ਵਿੱਚ ਪਹੁੰਚੇ। ਇਸ ਮੌਕੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਅਤੇ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨਾਂ ਦੇ ਹੱਕ ਵਿੱਚ ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਡਾ. ਗੁਰਮੀਤ ਸਿੰਘ ਬੈਦਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਲੈ ਰਹੀ ਹੈ। ਗੁਰਪ੍ਰੀਤ ਸਿੰਘ ਨਿਆਮੀਆਂ, ਡਾ. ਕਰਮਜੀਤ ਸਿੰਘ ਚਿੱਲਾ ਅਤੇ ਹਰਦੀਪ ਸਿੰਘ ਬਠਲਾਣਾ ਨੇ ਕਿਸਾਨੀ ਸੰਘਰਸ਼ ਵਿੱਚ ਪੁਆਧ ਇਲਾਕੇ ਦੇ ਕਿਸਾਨਾਂ ਦੀ ਭੂਮਿਕਾ ਅਹਿਮ ਹੋਵੇਗੀ।