DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Leadership Summit: ਸਰਕਾਰ ਨੇ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਏ: ਮਾਨ

ਮੁੱਖ ਮੰਤਰੀ ਨੇ ਆਈ ਐੱਸ ਬੀ ਦੇ 25 ਵਰ੍ਹੇ ਪੂਰੇ ਹੋਣ ’ਤੇ ਕਰਵਾਏ ਲੀਡਰਸ਼ਿਪ ਸੰਮੇਲਨ ’ਚ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
ਲੀਡਰਸ਼ਿਪ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪ੍ਰਬੰਧਕ ਅਤੇ ਹੋਰ ਸ਼ਖ਼ਸੀਅਤਾਂ।
Advertisement
ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ ਐੱਸ ਬੀ) ਵੱਲੋਂ ਅੱਜ 25 ਵਰ੍ਹੇ ਮੁਕੰਮਲ ਹੋਣ ਦੀ ਖ਼ੁਸ਼ੀ ਵਿਚ ਮੁਹਾਲੀ ਕੈਂਪਸ ’ਚ ਆਈ ਐੱਸ ਬੀ ਲੀਡਰਸ਼ਿਪ ਸੰਮੇਲਨ-2026 ਕਰਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ ਐੱਸ ਬੀ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਸੰਸਥਾ ਦਾ ਦੁਨੀਆਂ ਦੀਆਂ ਪਹਿਲੀਆਂ 15 ਸੰਸਥਾਵਾਂ ਵਿਚ ਸ਼ੁਮਾਰ ਹੋਣਾ ਬਹੁਤ ਮਾਣ ਵਾਲੀ ਗੱਲ ਹੈ ਤੇ ਸੰਸਥਾ ਨੇ ਵੱਡੀਆਂ-ਵੱਡੀਆਂ ਕੰਪਨੀਆਂ ਸੀ ਓ, ਐੱਮ ਡੀ, ਬਿਜ਼ਨਸ ਟਾਈਕੂਨ ਪੈਦਾ ਕੀਤੇ ਹਨ।

Advertisement

ਮੁੱਖ ਮੰਤਰੀ ਨੇ ਆਈ ਐੱਸ ਬੀ ਦੇ ਚੇਅਰਮੈਨ ਹਰੀਸ਼ ਮਨਵਾਨੀ, ਅਤੇ ਡੀਨ ਪ੍ਰੋਫੈਸਰ ਮਦਨ ਪਿੱਲੂਤਲਾ, ਅਕਾਦਮਿਕ ਅਤੇ ਕਾਰੋਬਾਰੀ ਜਗਤ ਦੀਆਂ ਉੱਘੀਆਂ ਸ਼ਖਸੀਅਤਾਂ ਅਤੇ ਵਿਦਿਆਰਥੀਆਂ ਨੂੰ ਆਈ ਐੱਸ ਬੀ ਨੂੰ 25 ਸਾਲ ਪੂਰੇ ਹੋਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਵੱਕਾਰੀ ਸੰਸਥਾਵਾਂ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਹੀ ਦਿਸ਼ਾ ਦੇਣ ਵਿੱਚ ਵਡਮੁੱਲੀ ਭੂਮਿਕਾ ਨਿਭਾਅ ਰਹੀਆਂ ਹਨ।

Advertisement

ਮੁੱਖ ਮੰਤਰੀ ਮਾਨ ਨੇ ਕਿਹਾ, ‘‘ਪੰਜਾਬ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਸਾਕਾਰ ਕਰਨ ਲਈ ਵਚਨਬੱਧ ਹੈ ਤੇ ਅਜਿਹੀ ਦਿਸ਼ਾ ਵਿਚ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਨੇ ਵੀ ਨਵੀਨਤਾਕਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾ ਹੈ। ਜਦ ਕਿ ‘ਬਿਜ਼ਨਸ ਬਲਾਸਟਰਜ਼’ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਸੀਡ ਮਨੀ ਅਤੇ ਸਕੂਲ ਆਫ਼ ਐਮੀਨੈਂਸ ਤੋਂ ਉਸਾਰੂ ਤੇ ਲਾਹੇਵੰਦ ਵਿਚਾਰ ਪ੍ਰਦਾਨ ਕੀਤੇ ਗਏ ਹਨ, ਤਾਂ ਜੋ ਉਹ ਉੱਜਲ ਭਵਿੱਖ ਵੱਲ ਪੁਲਾਂਘ ਪੁੱਟ ਸਕਣ।’’ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗ, ਨਿਵੇਸ਼ ਅਤੇ ਨਵੀਨਤਾ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲਾ ਸਮਾਂ ਉਨ੍ਹਾਂ ਸਮਾਜਾਂ ਦਾ ਹੀ ਹੈ ਜੋ ਨਵੀਨਤਾ ਲਿਆਉਣ, ਸੋਚ-ਸਮਝ ਕੇ ਜੋਖ਼ਮ ਉਠਾਉਣ ਅਤੇ ਉੱਭਰਦੇ ਮੌਕਿਆਂ ਨੂੰ ਟਿਕਾਊ ਵਿਕਾਸ ਵਿੱਚ ਬਦਲਣ ਲਈ ਤਿਆਰ ਹਨ। ਉਨ੍ਹਾਂ ਕਿਹਾ, ‘‘ਆਈ ਐੱਸ ਬੀ ਲੀਡਰਸ਼ਿਪ ਸੰਮੇਲਨ ਸੰਸਥਾ ਦਾ ਸਭ ਤੋਂ ਅਹਿਮ ਸਾਲਾਨਾ ਲੀਡਰਸ਼ਿਪ ਸਮਾਗਮ ਹੈ, ਜੋ ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ਵਾਲੀ ਲੀਡਰਸ਼ਿਪ ਅਤੇ ਮੌਕਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਕਾਰੋਬਾਰੀ ਆਗੂਆਂ, ਉੱਦਮੀਆਂ, ਨੀਤੀ-ਘਾੜਿਆਂ, ਨਵੀਨਤਾਕਾਰਾਂ ਅਤੇ ਵਿਦਿਆਰਥੀਆਂ ਨੂੰ ਇੱਕੋ ਮੰਚ ’ਤੇ ਇਕੱਤਰ ਹੋਣ ਦਾ ਮੌਕਾ ਪ੍ਰਦਾਨ ਕਰਦਾ ਹੈ।’’

ਮੁੱਖ ਮੰਤਰੀ ਨੇ ਕਿਹਾ ਕਿ ਮੁਹਾਲੀ ਵਿੱਚ ਆਈ ਐੱਸ ਬੀ ਦੀ ਮੌਜੂਦਗੀ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਇਹ ਸੰਸਥਾ ਸੂਬੇ ਵਿੱਚ ਗਿਆਨ, ਖੋਜ, ਪ੍ਰਤਿਭਾ, ਉੱਦਮਤਾ ਅਤੇ ਨਿਵੇਸ਼ ਦਾ ਵਧੀਆ ਮਾਹੌਲ ਸਿਰਜਣ ਵਿੱਚ ਯੋਗਦਾਨ ਪਾ ਰਹੀ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਪੱਸ਼ਟ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਮੌਕਿਆਂ ਦੀ ਭਾਲ ਵਿੱਚ ਸੂਬਾ ਛੱਡ ਕੇ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਉਨ੍ਹਾਂ ਕਿਹਾ, ‘‘ਅਸੀਂ ਅਜਿਹਾ ਮਾਹੌਲ ਸਿਰਜਣਾ ਚਾਹੁੰਦੇ ਹਾਂ, ਜਿੱਥੇ ਨੌਜਵਾਨ ਸੁਪਨੇ ਦੇਖ ਸਕਣ, ਨਵੀਨਤਾ ਲਿਆ ਸਕਣ, ਕਾਰੋਬਾਰ ਸ਼ੁਰੂ ਕਰ ਸਕਣ ਅਤੇ ਪੰਜਾਬ ਵਿੱਚ ਹੀ ਰੁਜ਼ਗਾਰ ਪੈਦਾ ਕਰ ਸਕਣ।’’ ਉਨ੍ਹਾਂ ਕਿਹਾ ਕਿ ਮੁਹਾਲੀ ਭਵਿੱਖ ਦੀ ਸਿਲੀਕੋਨ ਵੈਲੀ ਬਣਨ ਜਾ ਰਹੀ ਹੈ ਅਤੇ ਇੱਥੇ ਜਲਦੀ ਹੀ ਵਰਲਡ ਟਰੇਡ ਸੈਂਟਰ ਵੀ ਬਣੇਗਾ।

ਇਸ ਮੌਕੇ ਆਈ ਬੀ ਐੱਸ ਦੇ ਚੇਅਰਮੈਨ ਹਰੀਸ਼ ਮਨਵਾਨੀ, ਡੀਨ ਪ੍ਰੋ ਮਦਨ ਪਿੱਲੂਤਲਾ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਆਈ ਐੱਸ ਬੀ ਦੇ 25 ਵਰ੍ਹਿਆਂ ਦੇ ਸਫ਼ਰ ਸਬੰਧੀ ਬਣੀ ਫ਼ਿਲਮ, ਲੋਗੋ ਅਤੇ ਵੈੱਬਸਾਈਟ ਵੀ ਜਾਰੀ ਕੀਤੀ ਗਈ। ਇਸ ਮੌਕੇ ਸੰਸਥਾ ਦੇ ਵੱਡੀ ਗਿਣਤੀ ਵਿਚ ਐਲੂਮਨੀ ਵੀ ਸ਼ਾਮਲ ਹੋਏ। ਮੁੱਖ ਮੰਤਰੀ ਤੇ ਹੋਰਨਾਂ ਦਾ ਸਨਮਾਨ ਵੀ ਕੀਤਾ ਗਿਆ।

Advertisement
×