ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 27 ਸਤੰਬਰ
ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵਿਕਾਸ ਪੱਖੋਂ ਮੁਹਾਲੀ ਨੂੰ ਪੰਜਾਬ ਭਰ ’ਚੋਂ ਮੋਹਰੀ ਹਲਕਾ ਦੱਸਦਿਆਂ ਦਾਅਵਾ ਕੀਤਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਹ ਅੱਜ ਇੱਥੇ ਪਿੰਡ ਜੁਝਾਰ ਨਗਰ ਦੇ ਸਰਬਪੱਖੀ ਵਿਕਾਸ ਲਈ 1.8 ਕਰੋੜ ਰੁਪਏ ਦੀ ਗਰਾਂਟ ਦਾ ਚੈੱਕ ਦੇਣ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਸਿੱਧੂ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਮੁਹਾਲੀ ਹਲਕੇ ਵਿੱਚ ਜਿੰਨੇ ਵਿਕਾਸ ਕਾਰਜ ਹੋਏ ਹਨ, ਪਹਿਲਾਂ ਕਦੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਵਿੱਚ ਮੁਹਾਲੀ ਪੂਰੇ ਪੰਜਾਬ ਵਿੱਚੋਂ ਨੰਬਰ ਇੱਕ ’ਤੇ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਮੋਹਨ ਸਿੰਘ ਬਠਲਾਣਾ, ਸਰਪੰਚ ਗੁਰਪ੍ਰੀਤ ਸਿੰਘ ਢੀਂਡਸਾ, ਅਮਰਦੀਪ ਸਿੰਘ ਮੋਨੀ, ਸੁਖਵਿੰਦਰ ਕੌਰ, ਬਿਮਲਾ ਦੇਵੀ, ਨਾਹਰੋ ਦੇਵੀ, ਜੋਗਿੰਦਰ ਕੌਰ, ਮਨਵਿੰਦਰ ਸਿੰਘ, ਦਰਸ਼ਨ ਕੁਮਾਰ (ਸਾਰੇ ਪੰਚ), ਜ਼ਿਲ੍ਹਾ ਪਰਿਸ਼ਦ ਚੇਅਰਪਰਸਨ ਜਸਵਿੰਦਰ ਕੌਰ ਅਤੇ ਗੁਰਵਿੰਦਰ ਸਿੰਘ ਬੜੀ ਹਾਜ਼ਰ ਸਨ।